Saturday, November 14, 2026

ਪੰਜਾਬ ਦੇ ਅਣਸੁਖਾਵੇ ਹਾਲਾਤ ਨੂੰ ਵਿਧਾਨ ਸਭਾ `ਚ ਗੰਭੀਰਤਾ ਨਾਲ ਉਠਾਵੇਗਾ ਅਕਾਲੀ ਦਲ – ਮਜੀਠੀਆ

PPN1208201803ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੇ ਅਮਨ ਕਾਨੂਨ ਦੀ ਨਾਜੁਕ ਹਾਲਾਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਸੂਬੇ ਵਿਚ ਦਿਨ ਦਿਹਾੜੇ ਕਤਲ ਹੋਣ ਪਿਛੇ ਕਾਂਗਰਸ ਦੀ ਸਿਆਸੀ ਬਦਲਾਖੋਰੀ ਅਤੇ ਸ਼ਹਿ ਸ਼ਾਮਿਲ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰਾਂ ਦੀ ਅਵਾਜ ਬਣੇਗੀ।ਉਹਨਾਂ ਤੁਰੰਤ ਵਿਧਾਨ ਸਭਾ ਸੈਸ਼ਨ ਬੁਲਾਏ ਜਾਣ ਦੀ ਲੋੜ ’ਤੇ ਜੋਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਰਾਜ ਦੇ ਅਣ ਸੁਖਾਵੇ ਹਾਲਾਤ ਨੂੰ ਵਿਧਾਨ ਸਭਾ ਉਚ ਗੰਭੀਰਤਾ ਨਾਲ ਉਠਾਵੇਗਾ।
 ਮਜੀਠੀਆ ਅਜ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਅਕਾਲੀ ਦਲ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਦੇ ਕਤਲ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ।ਉਹਨਾਂ ਨਾਲ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਸੰਧੂ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਵੀ ਨਾਲ ਸਨ।ਮਜੀਠੀਆ ਨੇ ਮਰਹੂਮ ਦੀ ਪਤਨੀ ਬੀਬੀ ਰਜਵੰਤ ਕੌਰ ਪੁਤਰ ਗੁਰਲਾਲ ਸਿੰਘ ਅਤੇ ਸਮੂਹ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਬਜੀਤ ਸਿੰਘ ਇਕ ਸਮਾਜ ਸੇਵੀ ਅਤੇ ਲੋੜਵੰਦ ਦੀ ਬਾਂਹ ਫੜਣ ਵਾਲੇ ਸਨ, ਉਹਨਾਂ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਵਿਸ਼ਵਾਸ ਦਿਤਾ।
ਉਹਨਾਂ ਸੰਬੰਧਿਤ ਅਧਿਕਾਰੀਆਂ ਨਾਲ ਗਲ ਕਰਦਿਆਂ ਦੋਸ਼ੀਆਂ ’ਤੇ ਸਖਤ ਕਾਰਵਾਈ ਕਰਨ ਅਤੇ  ਇਨਸਾਫ ਦੇਣ ਦੀ ਗੱਲ ਕੀਤੀ ਅਤੇ ਕਿਹਾ ਕਿ ਲੋੜ ਪੈਣ ’ਤੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ।ਉਹਨਾਂ ਕਿਹਾ ਪੁਲੀਸ ਦੀ ਢਿਲੀ ਕਾਰਵਾਈ ਦੇ ਚਲਦਿਆਂ ਸੂਬੇ ਵਿਚ ਅਮਨ ਕਾਨੂਨ ਦੀ ਵਿਵਸਥਾ ਖਤਮ ਹੋ ਚੁੱਕੀ ਹੈ।
ਇਸ ਮੌਕੇ ਪ੍ਰੋ: ਸਰਚਾਂਦ ਸਿੰਘ, ਮਰਹੂਮ ਦੇ ਭਰਾ ਸੁਖਚੈਨ ਸਿੰਘ, ਹਰਦੀਪ ਸਿੰਘ, ਚਰਨਜੀਤ ਸਿੰਘ ਤੋ ਇਲਾਵਾ ਸ਼ਮਸ਼ੇਰ ਸਿੰਘ, ਜਤਿੰਦਰ ਸਿੰਘ, ਕਸ਼ਮੀਰ ਸਿੰਘ, ਜਸਵੰਤ ਸਿੰਘ, ਜੋਗਿੰਦਰ ਸਿੰਘ, ਸਰਪੰਚ ਕਸ਼ਮੀਰ ਸਿੰਘ, ਹਰਵਿੰਦਰ ਸਿੰਘ ਆਦਿ ਮੌਜੂਦ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply