ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਪਠਾਨਕੋਟ ਵਿਖੇ ਵਿਭਾਗ ਦੇ ਸਮੂਹ ਐਸ.ਡੀ.ਓ, ਜੇ.ਈ, ਏ.ਈ, ਸੋਸ਼ਲ ਸਟਾਫ, ਸਾਰੇ ਐਕਸ ਸਰਵਿਸ ਮੈਨ, ਮੋਟੀਵੇਟਰਾਂ ਅਤੇ ਮਾਸਟਰ ਮੋਟੀਵੇਟਰਾਂ ਦੀ ਸਵੱਛ ਸਰਵੇਕਸ਼ਣ ਗ੍ਰਾਮੀਣ 2018 (ਐਸ.ਐਸ.ਜੀ 18) ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੇ ਐਕਸੀਅਨ ਸ੍ਰੀ ਅਨੁਜ ਕੁਮਾਰ ਨੇ ਕੀਤੀ ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ 60 ਤੋਂ ਵੱਧ ਵਿਅਕਤੀਆਂ ਨੇ ਐਸ.ਐਸ.ਜੀ 18 ਐਪ ਇੰਸਟਾਲ ਕਰਕੇ ਆਪਣੀ ਫੀਡਬੈਕ ਦਿੱਤੀ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਵਿੱਚ ਇਸ ਐਪ ਨੂੰ ਡਾਊਨਲੋਡ ਕਰਕੇ ਆਪਣੇ ਪਿੰਡ ਸਬੰਧੀ ਫੀਡਬੈਕ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਵਿਭਾਗ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਜਿੱਥੇ ਆਪਣਾ ਆਲਾ ਦੁਆਲਾ ਸਾਫ ਸੁੱਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਪਾਣੀ ਦੀ ਸੁੱਚਜੀ ਵਰਤੋਂ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
Punjab Post Daily Online Newspaper & Print Media