Wednesday, November 18, 2026

ਚੀਫ ਖਾਲਸਾ ਦੀਵਾਨ ਨਰਸਿੰਗ ਕਾਲਜ ਦੇ ਵਿਹੜੇ `ਚ ਮਨਾਇਆ ਤੀਆਂ ਦਾ ਤਿਉਹਾਰ

PPN1208201812
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਵਿਹੜੇ ਵਿੱਚ ਮਨਾਏ ਗਏ ਤੀਆਂ ਦੇ ਤਿਉਹਾਰ `ਚ ਸਰਕਾਰੀ ਨਰਸਿੰਗ ਕਾਲਜ ਅੰਮ੍ਰਿਤਸਰ ਪ੍ਰਿੰਸੀਪਲ ਅਤੇ ਸਾਬਕਾ ਰਜਿਸਟਰਾਰ ਪੰਜਾਬ ਨਰਸਿੰਘ ਕੌਂਸਲ ਸ੍ਰੀਮਤੀ ਸੁਰਜੀਤ ਕੌਰ ਬਤੌਰ ਮੁੱਖ ਮਹਿਮਾਨ ਅਤੇ ਅਸਿਸਟੈਂਟ ਪ੍ਰੋਫੈਸਰ ਸਰਕਾਰੀ ਨਰਸਿੰਘ ਕਾਲਜ ਸ੍ਰੀਮਤੀ ਜਸਮੇਲ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ।
          ਕਲਜ ਦੀਆਂ ਵਿਦਿਆਰਥਣਾਂ ਦਰਮਿਆਨ ਗਿੱਧਾ, ਮਹਿੰਦੀ, ਰੰਗੋਲੀ ਅਤੇ ਕਈ ਹੋਰ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਵਿੱਚ ਮੈਡਮ ਹਰਲੀਨ, ਮਨਦੀਪ, ਅਰੁਨਦੀਪ, ਮਨਵਿੰਦਰ ਅਤੇ ਮਨਜਿੰਦਰ ਆਦਿ ਨੇ ਗਿੱਧੇ ਦੀਆਂ ਧਮਾਲਾਂ ਪਾਈਆਂ।ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਮੈਡਮ ਸੁਰਜੀਤ ਕੌਰ ਵਲੋਂ ਵੰਡੇ ਗਏ।ਮੈਡਮ ਦਰਸ਼ਨ ਸੋਹੀ ਨੇ ਮਹਿਮਾਨਾਂ ਨੂੰ `ਜੀ ਆਇਆ` ਕਿਹਾ ਅਤੇ ਬੱਚਿਆਂ ਵਲੋਂ ਦਿਖਾਏ ਗਏ ਉਤਸ਼ਾਹ ਲਈ ਉਹਨਾਂ ਦੀ ਹੋਸਲਾ ਅਫਜਾਈ ਕੀਤੀ।ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਾਰਿਆਂ ਨੇ ਮਿਲ ਕੇ ਖੀਰ ਪੂੜਿਆਂ ਦਾ ਆਨੰਦ ਮਾਣਿਆ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply