Wednesday, November 18, 2026

ਨਸ਼ੇ ਦੇ ਸੌਦਾਗਰਾਂ ਦੀ ਨਹੀਂ ਲੱਗਣ ਦਿੱਤੀ ਜਾਵੇਗੀ ਅੱਡੀ – ਐਸ.ਪੀ ਮੇਜਰ ਸਿੰਘ

PPN1208201813ਭੀਖੀ, 12 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਵਿਖੇ ਨਵੇਂ ਨਿਯੁੱਕਤ ਹੋਏ ਮੇਜਰ ਸਿੰਘ ਨੇ ਮਾਨਸਾ ਵਿਖੇ ਐਸ.ਪੀ (ਹੈਡਕੁਆਰਟਰ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਮੇਜਰ ਸਿੰਘ ਜ਼ਿਲ੍ਹਾ ਸੰਗਰੂਰ ਤੋਂ ਬਦਲ ਕੇ ਮਾਨਸਾ ਵਿਖੇ ਤਾਇਨਾਤ ਕੀਤੇ ਗਏ ਹਨ।
    ਆਪਣਾ ਅਹੁੱਦਾ ਸੰਭਾਲਦਿਆਂ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਨਾਲ ਨਾ-ਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਅਤੇ ਨੌਜਵਾਨਾਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਨਸ਼ਿਆਂ ਦੇ ਦਲਦਲ ਵਿੱਚ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਉਨ੍ਹਾਂ ਦੀ ਅੱਡੀ ਨਹੀਂ ਲੱਗਣ ਦਿੱਤੀ ਜਾਵੇਗੀ।
    ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਚੰਗੁਲ ਤੋਂ ਜਾਲ ਤੋਂ ਨਿਕਲਣ ਅਤੇ ਖੇਡਾਂ ਵੱਲ ਦਿਲਚਸਪੀ ਵਧਾ ਕੇ ਨਰੋਈ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ਼ ਵੀ ਬਣਦੀ ਹੋਵੇਗੀ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply