Saturday, July 18, 2026

ਇੰਗਲੈਡ ਤੋਂ ਆਏ ਬੱਚਿਆਂ ਨੇ ਪਾਰਟੀਸ਼ਨ ਮਿਊਜੀਅਮ ਨੂੰ ਬੜੀ ਗਹੁ ਨਾਲ ਵੇਖਿਆ

ਬੱਚੇ ਅੱਜ ਲਾਉਣਗੇ ਸਾਡਾ ਪਿੰਡ ਅਤੇ ਕਿਲਾ ਗੋਬਿੰਦਗੜ੍ਹਦਾ ਗੇੜਾ

PPN1208201816
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ `ਆਪਣੀਆਂ ਜੜ੍ਹਾਂ ਨਾਲ ਜੁੜੋ` ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 18 ਬੱਚਿਆਂ ਨੇ ਸਥਾਨਕ ਪਾਰਟੀਸ਼ਨ ਮਿਊਜੀਅਮ ਦਾ ਦੌਰਾ ਕੀਤਾ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਪਾਰਟੀਸ਼ਨ ਮਿਊਜੀਅਮ ਵਿੱਚ ਪਈਆਂ ਵਸਤੂਆਂ ਨੂੰ ਬੜੇ ਗਹੁ ਨਾਲ ਵੇਖਿਆ ਅਤੇ ਇਸ ਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
     ਉਨ੍ਹਾਂ ਦੇ ਨਾਲ ਆਏ ਕੁਆਰਡੀਨੇਟਰ ਵਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਤੋਂ ਬਾਹਰ ਦੇ ਰਹਿੰਦੇ ਪੰਜਾਬੀ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜਣਾ ਹੈ ਅਤੇ ਉਨ੍ਹਾਂ ਨੂੰ ਸਭਿਆਚਾਰ ਤੋਂ ਜਾਣੂੰ ਕਰਵਾਉਣਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਜੋ ਬੱਚੇ ਆਪਣੇ ਵਿਰਸੇ ਤੋਂ ਦੂਰ ਹੋ ਗਏ ਹਨ, ਉਨ੍ਹਾਂ ਨੂੰ ਆਪਣੇ ਵਿਰਸੇ ਤੋਂ ਜਾਣੂੰ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਇਹ ਉਦੇਸ਼ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਦੇ ਗਿਆਨ ਹੋਵੇ। ਸ੍ਰੀ ਖਹਿਰਾ ਨੇ ਦੱਸਿਆ ਕਿ ਪੰਜਾਬ ਪੰਜਾਬੀਆਂ ਦਾ ਹੈ ਜਿਸ ਵਿੱਚ ਸਾਰੇ ਧਰਮਾਂ ਦੇ ਲੋਕ ਸ਼ਾਮਲ ਹਨ।ਖਹਿਰਾ ਨੇ ਇਹ ਵੀ ਦੱਸਿਆ ਕਿ ਇਹ ਪਹਿਲਾਂ ਬੈਚ ਸੀ ਇਸ ਤੋਂ ਉਪਰੰਤ ਹੁਣ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਵੱਸੇ ਪੰਜਾਬੀ ਬੱਚਿਆਂ ਨੂੰ ਇਥੇ ਲਿਆ ਕੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਤੋਂ ਜਾਣੂੰ ਕਰਵਾਇਆ ਜਾਵੇਗਾ।
     ਉਨ੍ਹਾਂ ਦੇ ਨਾਲ ਆਏ ਗੁਰਸ਼ਰਨ ਸਿੰਘ ਸੈਰ ਸਪਾਟਾ ਅਫਸਰ ਨੇ ਦੱਸਿਆ ਕਿ ਆਏ ਹੋਏ ਬੱਚਿਆਂ ਦੀ ਦਿਲੀ ਇੱਛਾ ਹੈ ਕਿ ਉਹ ਦੇਰ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੱਚਿਆਂ ਨੂੰ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰਾਮੈਨੀ ਵੇਖਣ ਲਈ ਲਿਜਾਇਆ ਜਾਵੇਗਾ।
     ਇੰਗਲੈਡ ਤੋਂ ਆਏ ਡੈਲੀਗੇਸ਼ਨ ਵਿੱਚ ਵਰਿੰਦਰ ਸਿੰਘ ਖੇੜਾ, ਸੁਰਿੰਦਰ ਕੌਰ ਖੇੜਾ, ਕਰਨ ਖੇੜਾ, ਹਰਲੀਨ ਖੇੜਾ, ਸੇਰੇਨਾ ਜੱਸਲ, ਲੀਹ ਜੱਸਲ, ਜੋਸਨ ਦੁਸਾਂਜ, ਗੁਰਜੀਤ ਸਿੰਘ, ਸਿਮਰਨ ਲਾਲ, ਕਾਜਲ ਸਿੰਘ, ਹੈਰੀ ਸਿੰਘ ਸੇਖੜੀ, ਹੁਨਰਦੀਪ ਸਿੰਘ ਸਿੱਧੂ, ਸਰਗਰਮ ਛਾਬੜਾ, ਤਰੁਨ ਪਵਾਰ, ਜਸਕਰਨ ਰਤਨ ਆਦਿ ਸ਼ਾਮਲ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply