Sunday, December 22, 2024

ਡੀ.ਏ.ਵੀ ਪਬਲਿਕ ਸਕੂਲ ਦਾ ਕਵਿਤਾ ਪਾਠ ਮੁਕਾਬਲੇ ਵਿੱਚ ਦੂਜਾ ਸਥਾਨ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਸ਼ਾ ਵਿਭਾਗ ਵੱਲੋ ਸਰਕਾਰੀ ਗਰਲਜ਼ ਸੀਨੀਅਰ ਸਕੈੰਡਰੀ ਸਕੂਲ ਵਿਖੇ ਕਰਵਾਏ ਗਏ PPN1308201804ਕਵਿਤਾ ਪਾਠ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀ ਜਮਾਤ ਦੇ ਵਿਦਿਆਰਥੀ ਲਕਸ਼ੇ ਮਹਿਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਨੂੰ ਇਸ ਜਿੱਤ ਲਈ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਨਿਵਾਜਿ਼ਆ ਗਿਆ।ਇਸ ਮੁਕਾਬਲੇ ਵਿੱਚ ਵੱਖ-ਵੱਖ 25 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀ ਦੀ ਇਸ ਕਾਮਯਾਬੀ `ਤੇ ਉਸ ਨੂੰ ਵਧਾਈ ਦਿੱਤੀ। ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਸਰਬਸ਼ਪੱਖੀ ਵਿਕਾਸ ਹੋ ਸਕੇ ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply