ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੀ ਅਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ’ਤੇ ਆਧਾਰਿਤ ਫਾਈਨਲ ਰਿਹਰਸਲ ਦਾ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਕਮਿਸ਼ਨਰ ਪੁਲਿਸ ਐਸ:ਸ੍ਰੀਵਾਸਤਵ ਜਾਇਜ਼ਾ ਲਿਆ ਗਿਆ।ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਸਕਾਊਟ ਐਂਡ ਗਾਈਡਜ਼ ਬੱਚਿਆਂ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਜਾਵੇਗਾ।ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਦੀ ਤਰਫੋਂ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਦੀ ਤਰਫੋਂ ਅੰਗਹੀਣਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਕਾਰਜਕਾਰੀ ਮੈਜਿਸਟਰੇਟ ਸਿਵਰਾਜ ਸਿੰਘ ਬਲ, ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਵਿਕਾਸ ਹੀਰਾ ਅਤੇ ਰਾਜੇਸ਼ ਸ਼ਰਮਾ, ਏ.ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਗੌਰਵ ਤੁਰਾ, ਡੀ.ਸੀ.ਪੀ ਹੈਡ ਕੁਆਟਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …