Saturday, December 21, 2024

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਜਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15 ਅਗਸਤ, 2018 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕਰਨਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply