ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਨਾਾਂ ਵੱਲੋਂ ਖ੍ਰੀਦੀ ਖੇਤੀ ਸਮੱਗਰੀ ਦੇ ਖ੍ਰੀਦ ਬਿੱਲਾਂ ਦੀ ਚੈਕਿੰਗ ਕੀਤੀ ਗਈ ਅਤੇ ਕਿਸਾਨਾਂ ਨੂੰ ਬਗੈਰ ਖ੍ਰੀਦ ਬਿੱਲ ਦੇ ਕੋਈ ਖੇਤੀ ਸਮਗੱਰੀ ਨਾਂ ਖ੍ਰੀਦਣ ਲਈ ਪੇ੍ਰਰਿਆ।ਅੱਜ ਦੀ ਇਸ ਮੁਹਿੰਮ ਦੌਰਾਨ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ, ਅੰਸ਼ੁਮਨ ਕੁਮਾਰ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ ਨੇ ਬਿੱਲ ਚੈੱਕ ਕੀਤੇ ਅਤੇ ਦਰੁੱਸਤ ਪਾਏ ਗਏ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮਕਸਦ ਬਲਾਕ ਪਠਾਨਕੋਟ ਦੇ ਕਿਸਾਨਾਂ ਨੂੰ ਉੱਚ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਰਸਾਇਣਕ ਖਾਦਾਂ, ਖੇਤੀ ਰਸਾਇਣਾਂ ਅਤੇ ਉੱਚ ਗੁਣਵਤਾ ਦੇ ਬੀਜ ਉਪਲਬਧ ਕਰਵਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਸਾਫ ਪਾਣੀ, ਸ਼ੁੱਧ ਭੋਜਨ ਅਤੇ ਸ਼ੁੱਧ ਹਵਾ ਯਕੀਨੀ ਬਣਾਇਆ ਜਾ ਸਕੇ।ਉਨਾਂ ਕਿਹਾ ਕਿ ਖੇਤੀ ਵਿਕ੍ਰੇਤਾਵਾਂ ਦਾ ਵੀ ਫਰਜ ਬਣਦਾ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਨਾਉਣ ਵਿੱਚ ਬਣਦਾ ਯੋਗਦਾਨ ਪਾਉਣ।ਉਨਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਿਕ੍ਰੇਤਾ ਬਿਨਾਂ ਬਿੱਲ ਖੇਤੀ ਸਮੱਗਰੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਕਕਿਸਾਨਾਂ ਨੂੰ ਸਿਫਾਰਸ਼ਸ਼ੁਦਾ ਮਿਕਦਾਰ ਵਿੱਚ ਰਸਾਇਣਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸ਼ੁਧ ਭੋਜਨ ਤਿਆਰ ਕੀਤਾ ਜਾ ਸਕੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਖ੍ਰੀਦ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਖੇਤੀ ਸਮੱਗਰੀ ਵਿਕ੍ਰੇਤਾ ਖ੍ਰੀਦ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਸ਼ਿਕਾਇਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰ ਸਕਦੇ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media