Saturday, September 21, 2024

ਰੱਖੜ ਪੁੰਨਿਆ `ਤੇ ਸ਼ੋ੍ਰਮਣੀ ਅਕਾਲੀ ਦਲ (ਅ) ਦੀ ਰਾਜਨੀਤਿਕ ਕਾਨਫਰੰਸ 26 ਨੂੰ

Jarnail Singh Sakhiraਜੰਡਿਆਲਾ, 13 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਰੱਖੜ ਪੰੁਨਿਆ ਦੇ ਸ਼ੁੱਭ ਅਵਸਰ ਤੇ ਧਾਰਮਿਕ ਤੇ ਇਤਿਹਾਸਕ ਮਹੱਤਵ ਰੱਖਣ ਵਾਲੀ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਲੋਂ ਕਰਵਾਈਆਂ ਜਾ ਰਹੀਆਂ ਰਾਜਨੀਤਿਕ ਕਾਨਫਰੰਸਾਂ ਦੇ ਸਿਲਸਿਲੇ ਦੇ ਤਹਿਤ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਵੱਲੋਂ ਵੀ 26 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਰਾਬਰ ਦੀ ਰਾਜਨੀਤਿਕ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ।
ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਪਾਰਟੀ ਵਰਕਰਾਂ, ਪੰਥਕ ਹਿਤੈਸ਼ੀਆਂ, ਪੰਥਕ ਦਰਦੀਆਂ ਤੇ ਪੰਥਪ੍ਰਸਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ।ਉਨ੍ਹਾਂ ਦੱਸਿਆ ਕਿ ਕਾਨਫਰੰਸ ਦੀ ਸਫਲਤਾ ਨੂੰ ਲੈ ਕੇ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਨੂੰ ਕਰਮਕੱਸੇ ਕਰ ਲੈਣ ਦੇ ਨਾਲ ਨਾਲ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਲਾਤਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪੰਜਾਬ, ਪੰਜਾਬੀਅਤ ਤੇ ਪੰਜਾਬੀ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਲੇਖਾ-ਜੋਖਾ ਵੀ ਕੀਤਾ ਜਾਵੇਗਾ, ਜਦਕਿ ਵਿਸ਼ਵ ਸਿੱਖ ਭਾਈਚਾਰੇ ਦੀ ਭਲਾਈ ਹੇਤੂ ਅਗਲੀ ਰੂਪ-ਰੇਖਾ ਵੀ ਤੈਅ ਕੀਤੀ ਜਾਵੇਗੀ ਤੇ ਪਾਰਟੀ ਦੀ ਅਗਲੀ ਰਣਨੀਤੀ ਵੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਅਮਰੀਕ ਸਿੰਘ ਨੰਗਲ, ਸਤਨਾਮ ਸਿੰਘ ਕੋਟ ਖਾਲਸਾ, ਦਵਿੰਦਰਸਿੰਘ ਫਤਾਹਪੁਰ, ਬਲਜਿੰਦਰ ਸਿੰਘ ਢਿੱਲੋਂ, ਬੀਬੀ ਕੁਲਵੰਤ ਕੌਰ, ਗੁਰਜੀਤ ਸਿੰਘ, ਸੁਰਮੁਖ ਸਿੰਘ ਸਖੀਰਾ ਆਦਿ ਹਾਜ਼ਰ ਸਨ। 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply