ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਅਨਿਨ ਸ਼ਰਧਾਲੂ ਮੁੰਬਈ ਨਿਵਾਸੀ ਇਕਬਾਲ ਸਿੰਘ ਸੇਠ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਅੱਜ ਮੁੰਬਈ ਵਿਖੇ ਅਕਾਲ ਚਲਾਣਾ ਕਰ ਗਏ।ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਇਕਬਾਲ ਸਿੰਘ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਕੀਤੀ ਜਾਂਦੀ ਹੈ ਅਤੇ ਉਹ ਹੁਣ ਵੀ ਇਸ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਸਨ ਉਨ੍ਹਾਂ ਦੱਸਿਆ ਕਿ ਬੀਬੀ ਅਮਰਜੀਤ ਕੌਰ ਦਾ ਅੰਤਿਮ ਸੰਸਕਾਰ ਭਲਕੇ ਮੁੰਬਈ ਵਿਖੇ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਦੁਸ਼ਲਾ ਭੇਟ ਕਰਨਗੇ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media