ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਟਾਫ਼ ਸਿਲੈਕਸ਼ਨ ਕਮਿਸ਼ਨ ਵੱਲੋਂ 55000 ਕਾਂਸਟੇਬਲ ਅਤੇ ਰਾਈਫ਼ਲਮੈਨਾਂ ਦੀਆਂ ਕੇਂਦਰੀ ਆਰਮਡ ਪੁਲਿਸ ਫੋਰਸ ਅਤੇ ਅਸਮ ਰਾਈਫਲ ੱਿਚ ਅਸਾਮੀਆਂ ਕੱਢੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਅਸਾਮੀਆਂ ਮੁਕਾਬਲੇ ਦੇ ਇਮਤਿਹਾਨਾਂ ਰਾਹੀਂ ਭਰੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤਰੀ ਤੇ ਪੁਰਸ਼ ਪ੍ਰਾਰਥੀ ਜੋ ਦਸਵੀਂ ਪਾਸ ਹੋਣ ਅਤੇ ਜਿਨ੍ਹਾਂ ਦੀ ਉਮਰ 1 ਅਗਸਤ 2018 ਨੂੰ 18 ਤੋਂ 23 ਸਾਲ ਹੋਵੇ (ਰਾਖਵੀਆਂ ਸ਼੍ਰੇਣੀਆਂ ਨੂੰ ਕੁੱਝ ਛੋਟਾਂ ਵੀ ਹਨ) ਅਤੇ ਜੋ ਸਰੀਰਕ ਯੋਗਤਾ ਦੇ ਮਾਪਦੰਡ ਪੂਰੇ ਕਰਦੇ ਹੋਣ, ਉਹ ਇਸ ਵਿੱਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਸਾਣਕਾਰੀ ਲਈ ਵੈਬਸਾਈਟ www.ssc.nic.in ਜਾਂ www.ghargharrozgar.punjab.gov.in `ਤੇ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਉਪਰੰਤ ਲਿਖਤੀ ਟੈਸਟ ਸਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਮਾਨਸਾ ਦੇ ਪ੍ਰਾਰਥੀ ਸੀ-ਪਾਈਟ ਸੈਂਟਰ ਬੋੜਾਵਾਲ ਜਾ ਕੇ ਪਤਾ ਕਰ ਸਕਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media