ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪ੍ਰੀ-ਪ੍ਰਇਮਰੀ ਸੈਕਸ਼ਨ ਦੇ ਫਸਟ ਕਲਾਸ ਦੇ ਬੱਚਿਆਂ ਨੇ ਭਾਗ ਲਿਆ।ਪ੍ਰੀ ਪਾਇਮਰੀ ਬੱਚਿਆਂ ਵਲੋਂ ਹੱਥਾਂ ਨਾਲ ਬਣਾਏ ਗਏ ਰਾਸ਼ਟਰੀ ਝੰਡੇ ਲਹਿਰਾਏ ਗਏ ਅਤੇ ਉਨ੍ਹਾਂ ਨੇ ਬਹੁਤ ਹੀ ਉਤਸ਼ਾਹ ਨਾਲ ਦੇਸ਼ ਭਗਤੀ ਦਾ ਗੀਤ ‘ਸਾਰੇ ਜਹਾਂ ਸੇ ਅੱਛਾ ਹਿੰਦੋਸਤਾਂ ਹਮਾਰਾ’ ਗਾ ਕੇ ਦੇਸ਼ ਪ੍ਰਤੀ ਆਪਣੀ ਭਾਵਨਾਂ ਨੂੰ ਪ੍ਰਗਟ ਕੀਤਾ।ਬੱਚੇ ਆਪਣੇ ਹੱਥਾਂ ਵਿੱਚ ਤਿਰੰਗੇ ਲਹਿਰਾ ਕੇ ‘ਵੰਦੇ ਵਾਤਰਮ’ ਤੇ `ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਉਂਦੇ ਹੋਏ ਬਹੁਤ ਹੀ ਖੁਸ਼ ਨਜ਼ਰ ਆ ਰਹੇ ਸਨ। ‘ਨੈਸ਼ਨਲ ਐਨਥਮ’ ਸ਼ੁਰੂ ਹੋਣ ਦੇ ਨਾਲ ਸਾਰੇ ਬੱਚਿਆਂ ਨੇ ਖੜੇ ਹੋ ਕੇ ਤਿਰੰਗੇ ਦਾ ਸਨਮਾਨ ਕੀਤਾ।ਇਸ ਸਮਾਰੋਹ ਵਿੱਚ ਹਾਜ਼ਰ ਸਕੂਲ ਪਿ੍ਰੰਸੀਪਲ ਡਾ. ਧਰਮਵੀਰ ਸਿੰਘ ਤੇ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਨੇ ਬੱਚਿਆਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰੰਸ਼ਸਾ ਕੀਤੀ ਅਤੇ ਅਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media