Monday, November 23, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN1408201816ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਕਾਲਜ ਦੇ ਮਿਊਜ਼ਿਕ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀਂ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply