ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਵਿੱਦਿਅਕ ਅਦਾਰਿਆਂ ’ਚ ਅੱਜ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਚੈਰੀਟੇਬਲ ਦੀ ਪੁਰਾਤਨ ਪ੍ਰੰਪਰਾ ਨੂੰ ਨਿਭਾਉਂਦੇ ਹੋਏ ਇਸ ਵਰ੍ਹੇ ਵੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਦੇ ਸਹਿਯੋਗ ਸਦਕਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਆਜ਼ਾਦ ਭਾਰਤ ਦਾ 72ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਉਕਤ ਕਾਲਜਾਂ ਅਤੇ ਸਕੂਲ ਦੇ ਪ੍ਰਿੰਸੀਪਲ ਐਜ਼ੂਕੇਸ਼ਨ ਰਣਜੀਤ ਐਵੀਨਿਊ ਤੋਂ ਪ੍ਰਿੰ: ਡਾ. ਢਿੱਲੋਂ, ਐਜ਼ੂਕੇਸ਼ਨ ਤੋਂ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਪ੍ਰਿੰ: ਸ: ਸੇਠੀ ਨੇ ਆਪਣੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਡੀ ਵਰਤਮਾਨ ਅਜ਼ਾਦੀ ਸਾਡੇ ਬਜ਼ੁਰਗਾਂ ਦੁਆਰਾ ਕੀਤੀ ਗਈ ਸਖ਼ਤ ਘਾਲਣਾ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਨਿੱਤ ਨਵੀਆਂ ਕੋਸ਼ਿਸ਼ਾਂ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਪਹੁੰਚਾਇਆ ਜਾਵੇ ਅਤੇ ਜਦ ਤੱਕ ਅਸੀਂ ਦੇਸ਼ ਪ੍ਰਤੀ ਸੱਚੀ ਭਾਵਨਾ ਅਤੇ ਨਿਸ਼ਠਾ ਦਾ ਸਬੂਤ ਦਿੰਦੇ ਹੋਏ ਦੇਸ਼ ’ਚ ਫੈਲੀਆਂ ਕੁਰੀਤੀਆਂ ਨੂੰ ਦੂਰ ਨਹੀਂ ਕਰਾਂਗੇ ਉਨ੍ਹੀ ਦੇਰ ਤੱਕ ਦੇਸ਼ ਅਸਲ ਅਰਥਾਂ ’ਚ ਅਜ਼ਾਦ ਨਹੀਂ ਕਹਾਵੇਗਾ।
ਇਸ ਮੌਕੇ ਉਕਤ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਗਾ ਕੇ ਦੇਸ਼ ਦੀ ਅਜ਼ਾਦੀ ਲਈ ਕੁਰਬਾਨ ਹੋਈਆਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਪ੍ਰੋਗਰਾਮ ਦੇ ਅੰਤ ’ਚ ਕਾਲਜ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਐਨ.ਐਸ.ਐਸ ਵਿਭਾਗ ਦੇ ਮੁੱਖੀ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਸਤਿੰਦਰ ਢਿੱਲੋਂ ਤੋਂ ਇਲਾਵਾ ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …