ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਕੌਰ ਨੇ ਬਠਿੰਡਾ ਵਿਖੇ ਸਬ ਜੂਨੀਅਰ ਓਪਨ ਸਟੇਟ ਬਾਕਸਿੰਗ ਪ੍ਰਤੀਯੋਗਤਾ ਟੂਰਨਾਮੈਂਟ ’ਚ 42 ਕਿਲੋਗ੍ਰਾਮ ਭਾਰ ਵਰਗ ’ਚ ਗੋਲਡ ਮੈਡਲ ਜਿੱਤਿਆ।ਉਕਤ ਮੁਕਾਬਲੇ ’ਚ ਵਿਦਿਆਰਥਣ ਨੇ ਆਪਣੀ ਕਾਬਲੀਅਤ ਦਿਖਾਉਂਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਵਿਦਿਆਰਥਣ ਨੂੰ ਉਪਰੋਕਤ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆ ਭਵਿੱਖ ਹੋਰ ਉਚਾਈਆਂ ਛੂਹਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਇਸ ਮੌਕੇ ਵਿਦਿਆਰਥਣ ਦੀ ਜਿੱਤ ਦਾ ਸਿਹਰਾ ਖੇਡ ਵਿਭਾਗ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਦਿੰਦਿਆਂ ਉਨ੍ਹਾਂ ਵੱਲੋਂ ਕਰਵਾਏ ਸਖ਼ਤ ਅਭਿਆਸ ਦਾ ਨਤੀਜਾ ਦੱਸਿਆ ਅਤੇ ਉਨ੍ਹਾਂ ਦੇ ਨਿਰੰਤਰ ਸਹਿਯੋਗ ਅਤੇ ਅਗਵਾਈ ਦੀ ਸ਼ਲਾਘਾ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media