ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ
ਸਿੰਘ ਪਵਾ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱੱ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੁੰਦਾ ਹੈ।ਇਹ ਪਾਬੰਦੀ ਦਾ ਹੁਕਮ 13 ਅਕਤੂਬਰ 2018 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media