ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ ਘਰ ਰੁਜਗਾਰ ਮੁਹਿੰਮ ਅਧੀਨ ਜਿਲ੍ਹਾ ਪ੍ਰਸਾਸ਼ਨ ਵੱਲੋਂ
ਮਲਟੀਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਜਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜ਼ਿਜ਼ ਪੰਜਾਬ ਅਤੇ ਜਿਲ੍ਹਾ ਉਦਯੋਗ ਸੈਂਟਰ ਦੇ ਸਹਿਯੋਗ ਨਾਲ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ।ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਕੀਤਾ।
ਮੌਕੇ ਮੇਲੇ ਵਿੱਚ ਆਏ ਪ੍ਰਾਰਥੀਆਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਸੂਬੇ ਦੇ ਹਰੇਕ ਨੌਜਵਾਨ ਨੂੰ ਰੁਜਗਾਰ ਮੁਹੱਈਆ ਕਰਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਅੰਮ੍ਰਿਤਸਰ ਜਿਲੇ੍ਹ ਦੇ ਨੌਜਵਾਨਾਂ ਲਈ ਇਹ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ।ਇਸ ਰੁਜ਼ਗਾਰ ਮੇਲੇ ਵਿੱਚ 10ਵੀਂ, 12ਵੀਂ, ਆਈ.ਟੀ.ਆਈ, ਡਿਪਲੋਮਾ ਹੋਲਡਰ, ਡਿਗਰੀ ਹੋਲਡਰ ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਇੰਟਰਵਿਊ ਲਈ ਗਈ।ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ 15 ਕੰਪਨੀਆਂ ਨੇ ਹਿੱਸਾ ਲਿਆ।ਜਿਸ ਵਿੱਚ 307 ਪ੍ਰਾਰਥੀਆਂ ਨੇ ਇੰਟਰਵਿਊ ਦਿੱਤੀ ਅਤੇ ਸਬੰਧਤ ਕੰਪਨੀਆਂ ਵੱਲੋਂ 52 ਪ੍ਰਾਰਥੀਆਂ ਨੂੰ ਮੌਕੇ ਤੇ ਸਿਲੈਕਟ ਕਰ ਲਿਆ ਗਿਆ ਅਤੇ 115 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਨਿਯੁੱਕਤ ਕੀਤੇ ਗਏ ਪ੍ਰਾਰਥੀਆਂ ਨੂੰ ਘੱਟ ਤੋਂ ਘੱਟ 96 ਹਜਾਰ ਰੁਪਏ ਸਲਾਨਾ ਅਤੇ ਵੱਧ ਤੋਂ ਵੱਧ 1.44 ਲੱਖ ਰੁਪਏ ਦੇ ਸਲਾਨਾ ਪੈਕੇਜ ਆਫਰ ਕੀਤੇ ਗਏ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਰਟ ਲਿਸਟ ਕੀਤੇ ਗਏ 115 ਪ੍ਰਾਰਥੀਆਂ ਨੂੰ ਸਬੰਧਤ ਕੰਪਨੀਆਂ ਵੱਲੋਂ ਇਕ ਹਫ਼ਤੇ ਦੇ ਅੰਦਰ ਅੰਦਰ ਅਗਲੇ ਦੌਰ ਦੀ ਇੰਟਰਵਿਊ ਕਰਕੇ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਪ੍ਰਾਰਥੀਆਂ ਨੂੰ ਕਿਹਾ ਕਿ ਜਿਹੜੇ ਪ੍ਰਾਰਥੀਆਂ ਨੂੰ ਅੱਜ ਸਫਲਤਾ ਪ੍ਰਾਪਤ ਨਹੀਂ ਹੋਈ।ਉਹ ਨਿਰਾਸ਼ ਨਾ ਹੋਣ ਜਿਲ੍ਹਾ ਪ੍ਰਸਾਸ਼ਨ ਵੱਲੋਂ ਘਰ ਘਰ ਰੁਜ਼ਗਾਰ ਅਧੀਨ ਹੋਰ ਲਗਾਏ ਜਾਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਅਵਸਰ ਮਿਲਣਗੇ।
ਇਸ ਮੇਲੇ ਵਿੱਚ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਸਹਾਇਕ ਪ੍ਰਾਜੈਕਟ ਅਫਸਰ, ਸ੍ਰੀਮਤੀ ਸੁਨੀਤਾ ਕਲਿਆਣ ਡਿਪਟੀ ਡਾਇਰੈਕਟਰ ਰੁਜਗਾਰ, ਸੁਰਿੰਦਰ ਕੁਮਾਰ ਰੁਜ਼ਗਾਰ ਅਫਸਰ, ਗੁਰਭੇਜ ਸਿੰਘ, ਸੁਰਿੰਦਰ ਸਿੰਘ ਅਤੇ ਰੁਜਗਾਰ ਬਿਊਰੋ ਦੇ ਕਰਮਚਾਰੀ ਸ਼ਾਮਲ ਹੋਏ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media