Wednesday, July 29, 2026

ਟਰਾਂਸਪੋਰਟ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਰਾਸ਼ਟਰੀ ਝੰਡਾ ਲਹਿਰ ਕੇ ਪਰੇਡ ਤੋਂ ਲਈ ਸਲਾਮੀ

ਪਠਾਨਕੋਟ, 14 ਅਗਸਤ (ਪੰਜਾਬ ਪੋਸਟ ਬਿਊਰੋ) – ਆਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰ ਦਾ 72ਵਾਂ ਆਜ਼ਾਦੀ ਦਿਵਸ ਦਾ PPN1508201812ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ।
     ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਮੌਕੇ ’ਤੇ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇੰਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਵਿੱਚੋਂ ਭਿ੍ਰਸ਼ਟਾਚਾਰ, ਭਰੂਣ ਹੱਤਿਆ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਡੈਪੋ ਮੁਹਿੰਮ ਸੁਰੂ ਕੀਤੀ ਗਈ ਹੈ।ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਦੂਰਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਓਟ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ। PPN1508201813ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪਠਾਨਕੋਟ ਨੂੰ ਹਰਿਆ-ਭਰਿਆ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ 25 ਲੱਖ ਦੇ ਕਰੀਬ ਬੂਟੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ।‘ਆਈ ਹਰਿਆਲੀ’ ਐਪ ਰਾਹੀਂ ਸੂਬੇ ਦੇ ਨਾਗਰਿਕ ਘਰ ਬੈਠੇ ਹੀ ਆਪਣੇ ਮੁਬਾਇਲ ਰਾਹੀਂ ਆਪਣੀ ਪਸੰਦ ਦੇ ਬੂਟੇ ਹਾਸਲ ਕਰ ਰਹੇ ਹਨ।ਜ਼ਿਲ੍ਹਾ ਪਠਾਨਕੋਟ ਵਿੱਚ ਵਣ ਵਿਭਾਗ ਵੱਲੋਂ ਇਸ ਸਾਲ ਘਰ ਘਰ ਹਰਿਆਲੀ ਤਹਿਤ 5 ਲੱਖ ਬੂਟੇ ਵੰਡੇ ਜਾਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਵਿੱਚੋਂ ਕਰੀਬ 1.50 ਲੱਖ ਬੂਟੇ ਲਗਾਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਕਰੀਬ 125 ਏਕੜ ਜਮੀਨ ਤੋਂ ਨਜਾਇਜ ਕਬਜੇ ਹਟਾਏ ਗਏ ਅਤੇ ਇਸ ਜਮੀਨ ’ਤੇ ਕਰੀਬ 50 ਹਜਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ 333 ਨਵੀਆਂ ਬੱਸਾਂ ਪਨਬਸ ਸਕੀਮ ਤਹਿਤ ਚਲਾਈਆਂ ਗਈਆਂ ਹਨ ਅਤੇ ਇੰਨ੍ਹਾਂ ਬਸਾਂ ਦੇ ਚਲਣ ਨਾਲ ਲੋਕਾਂ ਦੀ ਆਵਾਜਾਈ ਦੀ ਸਹੂਲਤ ਵਿੱਚ ਵਾਧਾ ਹੋਇਆ ਹੈ।  
     ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਅਪੰਗ ਵਿਅਕਤੀਆਂ ਨੂੰ 8 ਟਰਾਈਸਾਇਕਲ, 7 ਵੀਹਲ-ਚੇਅਰ ਅਤੇ ਲੋੜਵੰਦ ਗਰੀਬ ਔਰਤਾਂ ਨੂੰ 30 ਸਿਲਾਈ ਮਸ਼ੀਨਾਂ ਵੀ ਵੰਡੀਆਂ।ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉੱਘੇ ਸਮਾਜ ਸੇਵਕਾਂ, ਵੱਖ ਵੱਖ ਖੇਤਰਾਂ ਵਿੱਚ ਮਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਚੰਗੀ ਕਾਰਗੁਜਾਰੀ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ। ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਮੌਕੇ ‘ਤੇ 11 ਕਿਸਾਨਾਂ ਨੂੰ ਦੋ ਲੱਖ ਕਰਜਾ ਮੁਆਫੀ ਦੀ ਰਾਹਤ ਪ੍ਰਦਾਨ ਕੀਤੀ। 3689 ਯੋਗ ਲਾਭਪਾਤਰੀਆਂ ਨੂੰ ਲੇਬਰ ਕਾਰਡ, ਪੈਨਸ਼ਨਾਂ, ਬੱਸ ਪਾਸ ਤੋਂ ਇਲਾਵਾ ਘਰ-ਘਰ ਰੋਜਗਾਰ ਤਹਿਤ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ, ਮਗਨਰੇਗਾ ਤਹਿਤ ਮਜਦੂਰਾਂ ਨੂੰ ਜਾਬ ਕਾਰਡ, ਪੀ.ਐਮ.ਏ.ਵਾਈ (ਜੀ) ਸਕੀਮ ਤਹਿਤ ਕੱਚੇ ਘਰਾਂ ਵਾਲੇ ਯੋਗ ਲਾਭਪਾਤਰੀਆਂ ਨੂੰ ਪੱਤਰ ਆਦਿ ਵੰਡੇ ਗਏ।
 ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਣ ਵਿਭਾਗ ਪਠਾਨਕੋਟ ਵਲੋਂ ਲੋਕਾਂ ਨੂੰ ਮੁਫਤ ਪੌਦੇ ਵੀ ਵੰਡੇ ਗਏ।ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਵੀ ਕੀਤਾ।ਸਮਾਗਮ ਉਪਰੰਤ ਰਿਲੇਅ ਦੌੜ ਅਤੇ ਕੁਸ਼ਤੀਆਂ ਦੇ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਸਰਬਜੀਤ ਸਿੰਘ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ, ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ, ਵਿਵੇਕ ਸ਼ੀਲ ਸੋਨੀ ਐਸ.ਐਸ.ਪੀ, ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ, ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪੱਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply