ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਬਜ਼ੁਰਗ ਭਾਜਪਾ ਆਗੂ ਸ਼੍ਰੀ ਅਟੱਲ ਬਿਹਾਰੀ ਵਾਜਪਾਈ ਦਾ ਅੱਜ ਦਿੱਲੀ
ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।ਤਕਰੀਬਨ 93 ਸਾਲਾ ਵਾਜਪਾਈ ਨੇ ਸ਼ਾਮ ਦੇ 5.05 ਵਜੇ ਆਖਰੀ ਸਾਹ ਲਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਉਨਾਂ ਕਿਹਾ ਕਿ ਉਹ ਦੇਸ਼ ਲਈ ਜੀਵੇ ਅਤੇ ਲੰਮਾ ਸਮਾਂ ਪੂਰੀ ਲਗਨ ਦੇਸ਼ ਵਾਸੀਆਂ ਦੀ ਸੇਵਾ ਕੀਤੀ।ਸ੍ਰੀ ਮੋਦੀ ਨੇ ਕਿਹਾ ਕਿ ਸ੍ਰੀ ਵਾਜਪਾਈ ਦੇ ਜਾਣ ਨਾਲ ਭਾਰਤੀ ਜਨਤਾ ਪਾਰਟੀ ਦੇ ਵਰਕਰ ਤੇ ਉਨਾਂ ਦੇ ਪ੍ਰਸੰਸਕ ਸ਼ੋਕ ਵਿੱਚ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media