Friday, April 24, 2026

ਸੁਤੰਤਰਤਾ ਦਿਵਸ ਸਮਾਰੋਹ `ਤੇ ਡੀ.ਏ.ਵੀ ਪਬਲਿਕ ਸਕੂਲ ਨੂੰ ਮਿਲਿਆ ਸਨਮਾਨ

PPN1608201803ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 72ਵੀਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿ਼ਲ੍ਹਾ ਪੱਧਰ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੂੰ ਸਿੱਖਿਆ ਦੇ ਖੇਤਰ `ਚ ਨਵੀਆਂ ਤਕਨੀਕਾਂ ਨੂੰ ਉਤਸ਼ਹਿਤ ਕਰਨ ਲਈ ਐਵਾਰਡ ਪ੍ਰਦਾਨ ਕੀਤਾ ਗਿਆ ।
    ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਉਤੱਮ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸ਼ੀਲਡ ਅਤੇ ਸ਼ਲਾਘਾ ਪੱਤਰ ਪ੍ਰਦਾਨ ਕੀਤਾ ਅਤੇ ਅਟਲ ਟਿੰਕਰਿੰਗ ਲੈਬ ਦੀ ਟੀਮ ਇੰਚਾਰਜ ਮਿਸ ਰੇਸ਼ਮ ਸ਼ਰਮਾ ਨੂੰ ਲੈਬ ਦੇ ਨਿਰੀਖਣ ਹੇਠ ਸੂਚਨਾ, ਤਕਨੀਕ ਤੇ ਨਵੀਨ ਕਾਢਾਂ ਲਈ ਸਨਮਾਨਿਆ ਗਿਆ।ਬੱਚਿਆਂ ਨੂੰ ਨਵੀਆਂ ਕਾਢਾਂ ਪ੍ਰਤੀ ਉੋਤਸ਼ਾਹਿਤ ਕਰਨ ਲਈ ਸਕੂਲ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ।ਇਸ ਟੀਮ ਵਿੱਚ ਰਚਿਤ, ਰਾਜੀਵ ਸ਼ਰਮਾ, ਕੁਵਮ ਦੇਵਗਣ, ਵਿਦਿਸ਼ਾ ਸਿੰਘ, ਰਿਸ਼ਭ ਅਗਰਵਾਲ, ਦਿਪਾਂਕੁਰ ਸ਼ੂਰ ਅਤੇ ਰਚਿਤ ਅਗਰਵਾਲ ਸਨ, ਜਿੰਨਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਦੇਸ਼ ਦੀਆਂ 10 ਨਵੀਆਂ ਖੋਜਾਂ ਬਾਰੇੇ ਗੱਲਬਾਤ ਕਰਨ ਲਈ ਵਧਾਈ ਦਿੱਤੀ ।   
    ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਸਕੂਲ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ।ਉਹਨਾਂ ਨੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਨਵੇਂ ਵਿਚਾਰਾਂ ਨਾਲ ਅੱਗੇ ਆਉਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਕਿਹਾ ।
    ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਸਕੂਲ ਦੀਆਂ ਪ੍ਰਾਪਤੀਆਂ ਤੋਂ ਖ਼ੁਸ਼ ਸਨ।ਉਹਨਾਂ ਨੇ ਵਿਦਿਆਰਥੀਆਂ ਨੁੰ ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਅਤੇ ਦੇਸ਼ ਦੀ ਤਰੱਕੀ ਵਾਸਤੇ ਆਪਣੇ ਵਿਚਾਰਾਂ ਅਨੁਸਾਰ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ।

 

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply