ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮਨਾਏ ਗਏ ਸਵਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ ਵੱਲੋਂ ਨਿਭਾਈ ਗਈ।ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ। ਸਕੂਲ ਦੀ ਭੰਗੜਾ ਟੀਮ ਵੱਲੋਂ ਪਾਇਆ ਗਿਆ ਭੰਗੜਾ ਖਿੱਚ ਦਾ ਕੇਂਦਰ ਰਿਹਾ।ਸਕੂਲੀ ਵਿਦਿਆਰਥਣਾਂ ਵੱਲੋਂ ਕੀਤੀ ਗਈ ਗਿੱਧੇ ਦੀ ਪੇਸ਼ਕਾਰੀ ਵੀ ਸ਼ਲਾਘਾਯੋਗ ਰਹੀ।ਮਾ. ਕੁੰਦਨ ਲਾਲ ਮੈਮੋਰੀਅਲ ਟਰੱਸਟ ਦੇ ਸਰਪ੍ਰਸਤ ਰਿਟਾ. ਐਕਸੀਅਨ ਪ੍ਰਵੀਨ ਬਾਂਸਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਸੰਗਰੂਰ ਤੋਂ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਪਹੁੰਚੇ ਸਮਾਜਸੇਵੀ ਰਾਜ ਕੁਮਾਰ ਅਰੋੜਾ ਨੂੰ ਵੀ ਸਨਮਾਨਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …