ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17 ਅਗਸਤ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸ਼ਹੀਦੀ ਦਿਹਾੜਾ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਵਜੋਂ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਹੀਦ ਦੀ ਜੀਵਨੀ ਤੇ ਅਧਾਰਤ ਨਾਟਕ ਦਾ ਮੰਚਨ ਵੀ ਕੀਤਾ ਜਾਵੇਗਾ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।ਸੰਘਾ ਨੇ ਕਿਹਾ ਕਿ ਅਤੇ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media