Tuesday, June 16, 2026

ਖ਼ਾਲਸਾ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਆਜ਼ਾਦੀ ਦਿਹਾੜਾ

72 ਵਰ੍ਹੇ ਬਾਅਦ ਵੀ ਭਾਰਤ ਸਮਾਜਿਕ ਕੁਰੀਤੀਆਂ ਦੀ ਜਕੜ ’ਚ -ਛੀਨਾ

PPN1608201811 ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਨੂੰ ਅਜ਼ਾਦ ਹੋਏ 72 ਸਾਲ ਹੋ ਚੁੱਕੇ ਹਨ, ਪਰ ਅੱਜ ਦੇਸ਼ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਾਖੋਰੀ, ਜਬਰ ਜਨਾਹ ਅਤੇ ਅਨਪੜ੍ਹਤਾ ਵਰਗੀਆਂ ਅਨੇਕਾਂ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨੇਰਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਹ ਪ੍ਰਗਟਾਵਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਹਾਜ਼ਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
    ਉਨ੍ਹਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਨਿੱਤ ਨਵੀਆਂ ਕੋਸ਼ਿਸ਼ਾਂ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਪਹੁੰਚਾਇਆ ਜਾਵੇ ਅਤੇ ਜਦ ਤੱਕ ਅਸੀਂ ਦੇਸ਼ ਪ੍ਰਤੀ ਸੱਚੀ ਭਾਵਨਾ ਅਤੇ ਨਿਸ਼ਠਾ ਦਾ ਸਬੂਤ ਦਿੰਦੇ ਹੋਏ ਦੇਸ਼ ’ਚ ਫੈਲੀਆਂ ਕੁਰੀਤੀਆਂ ਨੂੰ ਦੂਰ ਨਹੀਂ ਕਰਾਂਗੇ ਉਨ੍ਹੀ ਦੇਰ ਤੱਕ ਦੇਸ਼ ਅਸਲ ਅਰਥਾਂ ’ਚ ਅਜ਼ਾਦ ਨਹੀਂ ਕਹਾਵੇਗਾ।PPN1608201810
    ਅੱਤ ਦੇ ਹੁੰਮਸ਼ ਭਰੇ ਮਾਹੌਲ ’ਚ ਇਸ ਤੋਂ ਇਲਾਵਾ ਸੋਸਾਇਟੀ ਅਧੀਨ ਚਲਦੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਕਤ ਕਾਲਜ ਅਤੇ ਸਕੂਲਾਂ ਦੇ ਕ੍ਰਮਵਾਰ ਪ੍ਰਿੰਸੀਪਲ: ਨਾਨਕ ਸਿੰਘ, ਪ੍ਰਿੰਸੀਪਲ ਏ.ਐਸ ਗਿੱਲ, ਪ੍ਰਿੰ: ਗੁਰਜੀਤ ਸਿੰਘ ਸੇਠੀ ਅਤੇ ਗੁਰਿੰਦਰਜੀਤ ਕੌਰ ਕੰਬੋਜ਼ ਨੇ ਆਪਣੇ ਆਪਣੇ ਭਾਸ਼ਣ ’ਚਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆ ਅਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ’ਤੋਂ ਜਾਣੂ ਕਰਵਾਇਆ ਅਤੇ ਉਸ ਸਮੇਂ ਲੋਕਾਂ ਦੇ ਵੱਲੋਂ ਆਪਣੇ ਪਿੱਡੇ ’ਤੇ ਹੰਢਾਏ ਸੰਤਾਪ ਸਬੰਧੀ ਦੱਸਿਆ, ਜਿਨ੍ਹਾਂ ਕਰਕੇ ਅੱਜ ਸਮੂਹ ਕੌਮ ਆਜ਼ਾਦੀ ਦਾ ਨਿੱਘ ਮਾਣ ਰਹੀ ਹੈ।
    ਉਕਤ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ  ਗਾ ਕੇ ਦੇਸ਼  ਦੀ ਅਜ਼ਾਦੀ ਲਈ ਕੁਰਬਾਨ ਹੋਈਆਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਪ੍ਰੋਗਰਾਮ ਦੇ ਅੰਤ ’ਚ ਕਾਲਜ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਉਕਤ ਅਦਾਰਿਆਂ ਦੇ ਕਾਲਜ, ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

 

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply