ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਲਾਈ ਅਫਸਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਪੰਜਾਬ ਚੰਡੀਗੜ੍ਹ ਵਲੋਂ ਲਾਗੂ ਕੀਤੀਆਂ ਗਈਆਂ ਘੱਟਗਿਣਤੀ ਵਰਗ ਦੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ਜ਼ਿਲ੍ਹਿਆਂ/ਬਲਾਕਾਂ ਵਿੱਚ ਮੌਜੂਦਾ ਸਰਕਾਰੀ ਅਤੇ ਗੈਰ-ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ/ਵਿਦਿਅਕ ਸੰਸਥਾਵਾਂ ਪਾਸੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਘੱਟਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਸਾਲ 2018-19 ਦੀਆਂ ਆਨਲਾਈਨ ਦਰਖਾਸਤਾਂ ਵਾਸਤੇ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarship.gov.in ‘ਤੇ ਅਪਲਾਈ ਕੀਤਾ ਜਾ ਸਕਦਾ ਹੈ।ਇਹ ਸਕਾਲਰਸ਼ਿਪ ਪੋਰਟਲ 23 ਜੁਲਾਈ 2018 ਤੋਂ 30 ਸਤੰਬਰ 2018 ਤੱਕ ਨਵੇਂ ਅਤੇ ਰਿਨੀਊਲ ਵਿਦਿਆਰਥੀਆਂ ਲਈ ਖੋਲ੍ਹਿਆ ਗਿਆ ਹੈ।
ਜ਼ਿਲ੍ਹਾ ਭਲਾਈ ਅਫਸਰ ਨੇ ਦਸਿਆ ਕਿ ਇਸ ਸਕੀਮ ਤਹਿਤ ਵਧੇਰੀ ਜਾਣਕਾਰੀ www.welfarepunjab.gov.in <http://www.welfarepunjab.gov.in> ਤੋਂ ਲਈ ਜਾ ਸਕਦੀ ਹੈ।ਇਸ ਸਕੀਮ ਤਹਿਤ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਨੂੰ ਲਿਖਿਆ ਜਾਂਦਾ ਹੈ ਕਿ ਇਸ ਸਕੀਮ ਤਹਿਤ ਘੱਟਗਿਣਤੀ ਵਰਗ ਦੇ ਬੱਚਿਆਂ ਨੂੰ ਬਣਦੇ ਨਿਯਮਾਂ ਅਨੁਸਾਰ ਆਨਲਾਈਨ ਪੋਰਟਲ `ਤੇ ਅਪਲਾਈ ਕਰਵਾਇਆ ਜਾਵੇ।ਵਧੇਰੇ ਜਾਣਕਾਰੀ ਤਹਿਤ ਜ਼ਿਲ੍ਹਾ ਭਲਾਈ ਅਫਸਰ, ਦਫਤਰ ਪਠਾਨਕੋਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media