Sunday, December 22, 2024

ਗਰੇਸ ਪਬਲਿਕ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਆਜਾਦੀ ਦਿਵਸ

PPN1708201807ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜਾਦੀ ਦਾ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਉਪਰੰਤ ਦੇਸ਼ ਭਗਤੀ ਗੀਤਾਂ ਤੇ ਐਕਸ਼ਨ ਸੌਂਗ ਅਤੇ ਆਈਟਮਾਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਰਮਨਦੀਪ ਕੌਰ ਰੰਧਾਵਾ ਨੇ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਏ ਦੇਸ਼ ਭਗਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਬੱਚਿਆਂ ਨੂੰ ਦੇਸ਼ ਭਗਤੀ ਸਬੰਧੀ ਪ੍ਰਸ਼ਨਾਂ ਦੇ ਉਤਰ ਦੇਣ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply