ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਪਿੰਡ ਬੌਂਦਲੀ ਦੇ ਨੰਬਰਦਾਰ ਦੀ ਸੇਵਾ ਨਿਭਾ ਰਹੇ ਸ੍ਰੀਮਤੀ ਬਲਵਿੰਦਰ ਕੌਰ ਦਾ ਸਮਰਾਲਾ ਦੇ ਐਸ.ਡੀ.ਐਮ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਮੈਂਬਰ ਪੰਚਾਇਤ ਪਿੰਡ ਬੌਂਦਲੀ ਅਤੇ ਪੰਜਾਬੀ ਅਖਬਾਰ ਦੇ ਪੱਤਰਕਾਰ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੇ ਵਿਕਾਸ ਲਈ ਅਹਿਮ ਯੋਗਦਾਨ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਹੈ।ਬਲਵਿੰਦਰ ਕੌਰ ਪੰਜਾਬ ਨੰਬਰਦਾਰਾ ਯੂਨੀਅਨ ਦੇ ਸਰਗਰਮ ਮੈਂਬਰ ਹਨ ਅਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾਂ ਆਪਣੀ ਅਵਾਜ ਬੁਲੰਦ ਕੀਤੀ ਹੈ।ਬਲਵਿੰਦਰ ਕੌਰ ਨੂੰ ਮਿਲੇ ਇਸ ਸਨਮਾਨ ਲਈ ਪਿੰਡ ਬੌਂਦਲੀ ਦੇ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ, ਨੌਜਵਾਨ ਸਭਾ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ (ਰਜਿ:), ਸ੍ਰੀ ਵਾਲਮੀਕ ਨੌਜਵਾਨ ਸਭਾ ਬੌਂਦਲੀ, ਮਾਲਵਾ ਸਭਿਆਚਾਰ ਕਲੱਬ ਬੌਂਦਲੀ ਦੇ ਸਮੂਹ ਅਹੁਦੇਦਾਰਾਂ ਨੇ ਵਧਾਈ ਦਿੱਤੀ।
ਇਸ ਤੋਂ ਇਲਾਵਾ ਪੰਜਾਬ ਨੰਬਰਦਾਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਗੁਰਪਾਲ ਸਿੰਘ ਕਾਰਜ ਸਾਧਕ ਅਫਸਰ ਸਮਰਾਲਾ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਗੱਜਣ ਸਿੰਘ ਬੌਂਦਲੀ, ਦਰਸ਼ਨ ਸਿੰਘ ਬੌਂਦਲੀ, ਲਬੀ ਢਿੱਲੋਂ ਪੀ. ਏ. ਟੂ ਐਮ. ਐਲ. ਏ., ਗੁਰਜੀਤ ਸਿੰਘ ਭੌਰਲਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media