Thursday, April 16, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਬਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੈਡੀਕਲ ਕੈਂਪ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਮਨੀਲਾ ਚੁਘ ਸਿਵਲ ਜੱਜ (ਸ.ਡ.)/ਸੀ.ਜੇ.ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਚੈਰਟੀਬਲ ਟਰੱਸਟ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਮੈਡੀਕਲ ਚੈਕਅਪ ਲਈ ਕੈਂਪ ਲਗਾਇਆ ਗਿਆ।
ਇਥੇ ਜ਼ਿਕਰਯੋਗ ਇਹ ਹੈ ਕਿ ਸਰਬੱਤ ਦੇ ਭਲਾ ਚੈਰਟੀਬਲ ਟਰੱਸਟ ਵਲੋਂ 302ਵਾਂ ਮੁਫ਼ਤ ਜਨਰਲ ਮੈਡੀਕਲ ਕੈਂਪ ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਲਗਾਏ ਜਾਂਦੇ ਹਨ।ਕੈਂਪ ਵਿੱਚ ਮੈਕਸ ਹਸਪਤਾਲ ਦੇ ਡਾਕਟਰਾਂ ਦੀ ਇਕ ਟੀਮ ਵਲੋਂ ਕੈਦੀਆਂ/ਹਵਾਲਾਤੀਆਂ ਦੀ ਸਿਹਤ ਦਾ ਨਿਰੀਖਣ ਤੇ ਲੋੜੀਂਦੇ ਟੈਸਟ ਕੀੇ ਗਏ।ਮਨਜੀਤ ਸਿੰਘ ਡਿਪਟੀ ਸੁਪਰਡੈਂਟ, ਜਗਦੀਸ਼ ਵਰਮਾ, ਐਨ.ਕੇ ਬੱਤਾ ਵਕੀਲ, ਹਰਜੀਤ ਮਲਵਾਹਾ, ਕਰਤਾਰ ਸਿੰਘ, ਹਰਦਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਨੇ ਇਸ ਕੈਂਪ ਵਿਚ ਹਾਜ਼ਰ ਸਨ।671 ਕੈਦੀਆਂ/ਹਵਾਲਾਤੀਆਂ ਦੀ ਜਾਂਚ ਡਾ. ਕਸ਼ਿਸ਼ ਗੁਪਤਾ, ਡਾ.ਸੀ.ਪੀ ਸਿੰਘ, ਡਾ. ਦਲਜੀਤ ਸਿੰਘ ਅਤੇ ਡਾ. ਰਵਿੰਦਰ ਸਿੰਘ ਵਲੋਂ ਕੀਤੀ ਗਈ।
 ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜਦੋਂ ਇਨ੍ਹਾਂ ਟੈਸਟਾਂ ਦੀ ਰਿਪੋਰਟ ਆ ਜਾਵੇਗੀ ਤਾਂ ਉਨ੍ਹਾਂ ਦੇ ਮੁਤਾਬਿਕ ਕੈਦੀਆਂ ਨੂੰ ਸਹੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਕੈਂਪ ਦਾ ਮਕਸਦ ਦੱਸਣਾ ਹੈ ਕਿ ਕੈਦੀ ਜੇਲ੍ਹ ਅੰਦਰ ਸਿਹਤ ਦੀ ਦੇਖਭਾਲ ਤੇ ਯੋਗਾ ਕਰਕੇ ਸਿਹਤੰਮਦ ਰਹਿੰਦਿਆਂ ਦਿਮਾਗ ਨੂੰ ਠੀਕ ਰੱਖ ਸਕਦੇ ਹਨ।ਇਸ ਉਪਰੰਤ ਜਨਾਨਾ ਅਹਾਤੇ ਵਿਖੇ ਵੀ ਇਸ ਤਰਾਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ। 

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply