ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 93.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਲੀਪਿਕਾ ਰਾਣੀ ਨੇ 87.9 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜੀ, ਜਦੋਂ ਕਿ ਅਨੂ ਮਿੱਤਲ ਨੇ 85.8 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ ਜਸ਼ਨਪ੍ਰੀਤ ਕੌਰ, ਪ੍ਰਿਅੰਕਾ ਸਿੰਗਲਾ, ਹਰਪ੍ਰੀਤ ਕੌਰ, ਗਗਨਦੀਪ ਕੌਰ ਅਤੇ ਮੋਨਿਕਾ ਨੇ 80% ਤੋਂ ਵਧੇਰੇ ਅੰਕਾਂ ਹਾਸਲ ਕੀਤੇ। ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 1 ਵਿਦਿਆਰਥੀ ਨੇ 90% ਤੋਂ ਵੱਧ, 9 ਨੇ 80% ਤੋਂ ਵੱਧ, 15 ਨੇ 75% ਤੋਂ ਵੱਧ, 24 ਨੇ 70% ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …