Sunday, December 22, 2024

ਦੇਸ਼ ’ਚ ਸਿੱਖਾਂ ਵਿਰੁੱਧ ਘਟਨਾਵਾਂ ਦਾ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

ਕੇਂਦਰੀ ਗ੍ਰਹਿ ਮੰਤਰੀ ਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਲਿਖੇ ਪੱਤਰ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਅੰਦਰ ਸਿੱਖਾਂ ਵਿਰੁੱਧ ਵਾਪਰੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲਿਆ ਹੈ।ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਬਾਰ-ਬਾਰ ਘੱਟਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੁੱਖਦ ਪਹਿਲੂ ਇਹ ਹੈ ਕਿ ਸਰਕਾਰਾਂ ਅਜਿਹੀਆਂ ਘਟਨਾਵਾਂ ਰੋਕਣ ਲਈ ਢੁੱਕਵੇਂ ਕਦਮ ਨਹੀਂ ਚੁੱਕ ਰਹੀਆਂ, ਜਿਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੌਸਲੇ ਹੋਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਵਾਂ ’ਚ ਹਰਿਆਣਾ ਦੇ ਹਿਸਾਰ ਵਿਖੇ ਸਿੱਖ ਪਰਿਵਾਰ ਅਤੇ ਰਾਜਸਥਾਨ ’ਚ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਕਸਬੇ ’ਚ ਇੱਕ ਸਿੱਖ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ।ਇਸ ਤੋਂ ਇਲਾਵਾ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਵੀ ਸਿੱਖ ਬੱਚੀਆਂ ਨਾਲ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ।ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨਾਲ  ਦੂਜੇ ਦਰਜੇ ਦੇ ਸ਼ਹਿਰੀਆਂ ਵਰਗਾ ਅਹਿਸਾਸ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਕਰਨਾ ਮੁਸ਼ਕਲ ਹੈ।ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਉਨ੍ਹਾਂ ਨੇ ਬੀਤੇ ਦਿਨੀਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਨਾਲ ਮਿਲਣੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ ਅਤੇ ਦੇਸ਼ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਇਕ ਵਾਰ ਫਿਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖੇ ਹਨ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਮੰਗੀ ਗਈ ਹੈ।ਉਨਾਂ ਕਿਹਾ ਕਿ ਸਿੱਖਾਂ ਨੂੰ ਅਪਮਾਨਿਤ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕਿਸੇ ਨੂੰ ਹਿੰਮਤ ਨਾ ਪਵੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply