ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਇਸਲਾਮਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ, ਉੱਤਮ ਚੰਦ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਕੱਤਰ ਕਿਸਾਨਾਂ ਨੂੰ ਸੰਬੋਧਨ ਸੰਬਧਿਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਿਫਾਰਸ਼ਸ਼ੁਦਾ ਮਿਕਦਾਰ ਤੋਂ ਵਧੇਰੇ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਝੋਨੇ ਦੀ ਫਸਲ ਉੱਪਰ ਕੀੜਿਆਂ ਅਤੇ ਬਿਮਾਰੀਆ ਦਾ ਹਮਲਾ ਵਧਦਾ ਹੈ ਜਿਸ ਨਾਲ ਖੇਤੀ ਲਾਗਤ ਖਰਚੇ ਵਧਣ ਦੇ ਨਾਲ ਨਾਲ ਹਵਾ ਪਾਣੀ ੳਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਨੀਮਕੋਟਡ ਯੂਰੀਆ 90 ਕਿਲੋ ਪ੍ਰਤੀ ਏਕੜ ਅਤੇ ਬਾਸਮਤੀ ਨੂੰ 36 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਯੂਰੀਆ ਖਾਦ ਝੋਨੇ ਦੀ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜ਼ਿੰਕ ਸਲਫੇਟ ਖਾਦ ਦੀ ਵਰਤੋਂ ਤਾਂ ਹੀ ਕਰੋ, ਜੇਕਰ ਫਸਲ ਵਿੱਚ ਜ਼ਿੰਕ ਸਲਫੇਟ ਦੀ ਘਾਟ ਦਿਖਾਈ ਦਵੇ।ਉਨਾਂ ਕਿਹਾ ਕਿ ਰੇਤਲੀਆਂ ਅਤੇ ਉੱਚੀਆ ਜ਼ਮੀਨਾਂ ਵਿੱਚ ਕਾਸਤ ਕੀਤੇ ਝੋਨੇ ਦੀ ਫਸਲ ਵਿੱਚ ਖੁਰਾਕੀ ਤੱਤ ਲੋਹੇ ਦੀ ਘਾਟ ਆ ਜਾਂਦੀ ਹੈ।ਉਨਾਂ ਕਿਹਾ ਕਿ ਜੇਕਰ ਲੋਹੇ ਦੀ ਘਾਟ ਆਵੇ ਤਾਂ ਇੱਕ ਕਿਲੋ ਫੈਰਿਸ ਸਲਫੇਟ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ। ਡਾ ਮਨਦੀਪ ਕੌਰ ਅਤੇ ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਜਾਣਕਾਰੀ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media