Saturday, May 23, 2026

ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ `ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ -ਡੀ.ਸੀ

buddylogoਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਡੀਜ ਗਰੁੱਪ ਤਿਆਰ ਕੀਤੇ ਜਾਣਗੇ।ਇਨ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਕੀਤਾ।
       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਲਈ ਮਿਲੇ।ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਓਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ।
    ਉਨ੍ਹਾਂ ਦੱਸਿਆ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿੱਛੇ ਸੂਬਾ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ (6ਵੀਂ ਅਤੇ 6ਵੀਂ ਜਮਾਤ ਤੋਂ ਉਪਰ) ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ ਬੁਰੀ ਆਦਤ ਤੋਂ ਦੂਰ ਰੱਖ ਕੇ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।    ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਚਿਆਂ ਦੇ ਬੱਡੀਜ਼ ਗਰੁੱਪ ਬਣਾਏ ਜਾਣਗੇ।ਇਹ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਉਪਰ ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸ ਨੂੰ ਸੀਨੀਅਰ ਬਡੀ ਕਿਹਾ ਜਾਵੇਗਾ।ਇਸ ਸਬੰਧੀ ਮਾਸਟਰ ਟ੍ਰੇਨਰਾਂ ਨੂੰ ਚੰਡੀਗੜ੍ਹ ਵਿਖੇ ਇਸ ਪ੍ਰੋਗਰਾਮ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।ਜਿਸ ਉਪਰੰਤ ਉਹ ਜ਼ਿਲ੍ਹੇ ਦੇ ਬਾਕੀ ਬੱਡੀਜ਼ ਗਰੁੱਪ ਨੂੰ ਇਹ ਟ੍ਰੇਨਿੰਗ ਦੇਣਗੇ। ਉਨ੍ਹਾਂ ਕਿਹਾ ਕਿ ਬੱਡੀਜ਼ ਗਰੁੱਪ ਦਾ ਕੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੋ ਬੱਚੇ ਅਤੇ ਨੌਜਵਾਨ ਨਸ਼ਿਆਂ ਵੱਲ ਆਪਣਾ ਰੁਝਾਨ ਦਿਖਾਉਂਦੇ ਹਨ, ਉਨ੍ਹਾਂ ਸਬੰਧੀ ਸੂਚਨਾ ਆਪਣੇ ਸਕੂਲ ਦੇ ਪ੍ਰਿੰਸੀਪਲ ਜਾਂ ਸੀਨੀਅਰ ਬਡੀ ਨੂੰ ਦੇਣਾ ਹੈ, ਤਾਂ ਜੋ ਅਜਿਹੇ ਨੌਜਵਾਨਾਂ ਜਾਂ ਬੱਚਿਆਂ ਨੂੰ ਸਮਾਂ ਰਹਿੰਦਿਆਂ ਹੀ ਨਸ਼ਿਆਂ ਦੇ ਜਾਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ।  

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply