ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 15 ਅਗਸਤ 2018 ਨੂੰ ਪੰਜਾਬ ਅੰਦਰ
ਹੈਲਥ ਵੈਲਨੈੱਸ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।ਇਸੇ ਲੜੀ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਗੁਰਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅੰਦਰ ਪੰਜ ਸ਼ਹਿਰੀ ਮੁਢਲੇ ਸਿਹਤ ਕੇਂਦਰ ਅਤੇ ਦੋ ਪੇਂਡੂ ਮੁਢਲੇ ਸਿਹਤ ਕੇਂਦਰਾਂ ਬੱਲੂਆਣਾ ਅਤੇ ਜੀਦਾ ਵਿਖੇ ਇਹ ਕਲੀਨਿਕ ਸ਼ੁਰੂ ਕੀਤੇ ਗਏ।ਇਨ੍ਹਾਂ ਕਲੀਨਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਸ਼ਾ ਵਰਕਰਾਂ ਦੀ ਸਿਖਲਾਈ ਸ਼ੁਰੂ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਕੇਂਦਰਾਂ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ 12 ਕਿਸਮ ਦੀਆਂ ਸੇਵਾਂਵਾ ਦਿੱਤੀਆਂ ਜਾਣਗੀਆਂ।ਇਨ੍ਹਾਂ ਸੇਵਾਂਵਾ ਤਹਿਤ ਇਨ੍ਹਾਂ ਕੇਂਦਰਾਂ ਨਾਲ ਸਬੰਧਤ ਉਸ ਇਲਾਕੇੇ ਦੇ ਹਰ ਵਿਅਕਤੀ ਨੂੰ ਰਜਿਸਟਰਡ ਕੀਤਾ ਜਾਵੇਗਾ ਅਤੇ ਸਾਰੇ ਪਰਿਵਾਰਾਂ ਦਾ ਕੰਪਿਉਟਰਾਇਜ਼ਡ ਰਿਕਾਰਡ ਰੱਖਿਆ ਜਾਵੇਗਾ ਅਤੇ ਨਾਲ ਹੀ ਬਿਮਾਰ ਜੀਆਂ ਦਾ ਕੇਂਦਰ ’ਤੇ ਰਿਕਾਰਡ ਰੱਖਿਆ ਜਾਵੇਗਾ।ਉਨ੍ਹਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਅਤੇ ਸਹੁਲਤਾਂ ਸਬੰਧੀ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਵੇਗੀ।ਇਨ੍ਹਾਂ ਪਰਿਵਾਰਾਂ ਨੂੰ ਘਰ ਦੇ ਨੇੜੇ ਪੈਂਦੇ ਸੈਂਟਰ ਤੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media