ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਜ਼ਿਲ੍ਹਾ ਪ੍ਰਬੰਧਕੀ
ਕੰਪਲੈਕਸ ਬਠਿੰਡਾ ਵਿਖੇ ਮਨਾਇਆ ਗਿਆ।ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਸੁਖਪ੍ਰੀਤ ਸਿੰਘ ਸਿੱਧੁ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਮੁਲਕ ਬਹੁਤ ਸਾਰੇ ਧਰਮਾਂ, ਫਿਰਕਿਆਂ, ਬੋਲੀਆਂ ਵਾਲਾ ਦੇਸ਼ ਹੈ ਪਰ ਇਹੀ ਅਨੇਕਤਾ ਇਸ ਦੇਸ਼ ਦੀ ਏਕਤਾ ਦਾ ਅਧਾਰ ਸੰਤਭ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਵਖਰੇਵੇਂ ਭੁੱਲ ਕੇ ਸਭ ਤੋਂ ਪਹਿਲਾਂ ਭਾਰਤੀ ਹਾਂ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media