ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ
ਦੁੱਖੀ ਤੇ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਫਰਜ਼ ਹੈ ਅਤੇ ਸਿੱਖ ਹਮੇਸ਼ਾ ਗੁਰੂ ਦਰਸਾਏ ਮਾਰਗ ਅਨੁਸਾਰ ਹਰ ਮੁਸ਼ਕਿਲ ਸਮੇਂ ਮੋਹਰੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਰਲਾ ਵਿਚ ਹੜ੍ਹਾਂ ਦੌਰਾਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖ ਸੰਸਥਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਕੁਦਰਤੀ ਕਰੋਪੀ ਦੌਰਾਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਜਿਥੇ ਦੁੱਖ ਤੇ ਹਮਦਰਦੀ ਪ੍ਰਗਟ ਕੀਤੀ, ਉਥੇ ਹੀ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਔਖੀ ਘੜ੍ਹੀ ਸਮੇਂ ਪੀੜਤਾਂ ਦੀ ਮਦਦ ਲਈ ਸਮੁੱਚੀ ਮਨੁੱਖਤਾ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੰਕਟ ਖ਼ਤਮ ਹੋਣ ਤੱਕ ਹਮਦਰਦੀ ਦੀ ਭਾਵਨਾ ਤਹਿਤ ਕਾਰਜ ਕਰਨੇ ਚਾਹੀਦੇ ਹਨ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਰਾਹਤ ਕਾਰਜ ਜਾਰੀ ਰੱਖੇਗੀ ਅਤੇ ਹਲਾਤ ਠੀਕ ਹੋਣ ਤੀਕ ਇਹ ਕਾਰਜ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਭੇਜਣ ਲਈ ਜਿਥੇ ਸੜਕੀ ਸਾਧਨਾ ਰਾਹੀਂ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਹਵਾਈ ਸੇਵਾਵਾਂ ਵੀ ਵਰਤੀਆਂ ਜਾਣਗੀਆਂ।ਉਨ੍ਹਾਂ ਹਵਾਈ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ਅਤੇ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਰਾਹਤ ਸਮੱਗਰੀ ਕੇਰਲ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਤਾਂ ਜੋ ਵੱਡੀ ਪੱਧਰ ’ਤੇ ਕੇਰਲ ਵਿਖੇ ਰਾਹਤ ਸਮੱਗਰੀ ਸਮੇਂ ਸਿਰ ਪਹੁੰਚ ਸਕੇ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media