ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ।ਜ਼ਿਲ੍ਹੇ ਦੇ
ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕਜੁੱਟ ਹੋ ਕੇ ਕੰਮ ਕਰਣਗੇ।
ਇਸ ਮੌਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਅਰਸ਼ਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਰਣਜੀਤ ਸਿੰਘ ਐਸ.ਪੀ ਹੈਡਕੁਆਟਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਤਰਸੇਮ ਸਿੰਘ ਡੀ.ਐਚ.ਓ ਪਠਾਨਕੋਟ, ਨਰੇਸ਼ ਮਹਾਜਨ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ, ਡਾ. ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸ਼ਰ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media