ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਹਲਕਾ ਕੇਂਦਰੀ ਅਧੀਨ ਆਉਂਦੇ ਵਾਰਡ ਨੰ: 68 ਵਿੱਚ ਸ਼ਹੀਦ ਊਧਮ ਸਿੰਘ ਨਗਰ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਲਾਭਪਾਤਰੀਆਂ ਨੂੰ ਸੱਸਤੀ ਕਣਕ ਵੰਡਣ ਦਾ ਸ਼ੁਭ ਆਰੰਭ ਕੀਤਾ ਗਿਆ।ਸੋਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਮੇਂ ਸਮੇਂ ਤੇ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ ਲੋਕਾਂ ਨੂੰ ਬੁਢਾਪਾ, ਵਿਧਵਾਂ, ਅੰਗਹੀਣ, ਆਸ਼ਰਿਤ ਅਤੇ ਨਿਆਸ਼ਰਿਤ ਪੈਨਸ਼ਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਦੀ ਮੁਫ਼ਤ ਵੰਡ ਵੀ ਕੀਤੀ ਜਾ ਚੁੱਕੀ ਹੈ।ਸੋਨੀ ਨੇ ਦੱਸਿਆ ਕਿ ਹਲਕਾ ਕੇਂਦਰੀ ਅਧੀਨ ਆਉਂਦੇ ਸਾਰੇ ਵਾਰਡਾਂ ਵਿੱਚ ਕਣਕ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਲਾਭਪਾਤਰੀ ਵਾਂਝਾ ਨਾ ਰਹੇ।
ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਵਿਕਾਸ ਸੋਨੀ, ਕੌਂਸਲਰ ਤਾਹਿਰ ਸ਼ਾਹ, ਅਸ਼ਵਨੀ ਪੱਪੂ, ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਨੰਬਰ 68 ਦੇ ਵਿਅਕਤੀ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …