ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਵੱਛ ਭਾਰਤ ਪਖ਼ਵਾੜਾ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਗਿਆ।ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਚਲਾਏ ਗਏ ਉਕਤ ਅਭਿਆਨ ਦੇ ਮੱਦੇਨਜ਼ਰ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਾਲਜ ਅਤੇ ਆਪਣੇ ਆਲੇ-ਦੁਆਲੇ ਦੀ ਗਲੀ ਮੁਹੱਲੇ ਨੂੰ ਸਾਫ਼ ਰੱਖਣ ਦੀ ਸਹੁੰ ਚੁੱਕੀ।ਵੂਮੈਨ ਅਤੇ ਲਾਅ ਕਾਲਜ ਵਿਖੇ ਪੌਦੇ ਲਗਾਏ ਗਏ ਅਤੇ ਵੱਖ ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਡਾ. ਜਸਪਾਲ ਸਿੰਘ ਨੇ ਆਪਣੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਸੁਚੇਤ ਕਰਦੇ ਹੋਏ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਜ਼ਿੰਮੇਵਾਰੀ ਵਿਦਿਆਰਥੀਆਂ ਨੂੰ ਸੌਂਪੀ।ਵੂਮੈਨ ਕਾਲਜ ਦੇ ਪ੍ਰੋਗਰਾਮ ਅਧਿਕਾਰੀ ਡਾ. ਚੰਚਲ ਬਾਲਾ ਅਤੇ ਮੈਡਮ ਅਨੀਤਾ ਦੀ ਨਿਗਰਾਨੀ ’ਚ 15 ਦਿਨਾਂ ਦੇ ਸਮਾਰੋਹ ਦਾ ਵਰਗੀਕਰਨ ਕਰਕੇ ਗਰੁੱਪਾਂ ’ਚ ਵਿਦਿਆਰਥੀਆਂ ਨੂੰ ਵੰਡ ਕੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਯਕੀਨ ਦਿਵਾਇਆ ਕਿ ਉਹ ਹਮੇਸ਼ਾਂ ਸਵੱਛਤਾ ਦੇ ਪ੍ਰਤੀ ਕਾਰਜਾਂ ’ਚ ਸਰਗਰਮ ਰਹਿਣਗੇ ਅਤੇ ਕਾਲਜ ਕੈਂਪਸ ਨੂੰ ਹਮੇਸ਼ਾਂ ਸਾਫ਼ ਸੁੱਥਰਾ ਰੱਖਣਗੇ।ਲਾਅ ਦੇ ਪ੍ਰੋਗਰਾਮ ’ਚ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਾਸ਼ਿਮਾ ਚੰਗੋਤਰਾ, ਪ੍ਰੋ: ਅਨੀਤਾ ਸ਼ਰਮਾ, ਪ੍ਰੋ: ਹਰਕੰਵਲ ਕੌਰ, ਪ੍ਰੋ: ਮੋਹਿਤ ਸੈਣੀ, ਪ੍ਰੋ: ਸਤਿੰਦਰਪਾਲ ਕੌਰ, ਰਣਜੀਤ ਸਿੰਘ ਆਦਿ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …