ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਖਿਲਾਫ ‘ਸੇ ਨੋ ਟੂ ਡਰੱਗਸ’ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਰਮਣੀਕ ਸਿੰਘ ਸੰਧੂ ਡਰੱਗ ਡੀਅਡਿਕਸ਼ਨ ਕਾਊਂਸਲਰ ਨੇ ਸ਼ਿਰਕਤ ਕੀਤੀ।ਉਹਨਾਂ ਆਪਣੇ ਭਾਸ਼ਣ ਵਿਚ ਨਸ਼ਿਆਂ ਦੀ ਸ਼ੁਰੂਆਤ ਦੇ ਕਾਰਨ, ਇਸ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਇਹਨਾਂ ਤੋਂ ਬਚਾਅ ਕਰਨ ਦੇ ਅਹਿਮ ਨੁਕਤੇ ਵੀ ਬੱਚਿਆਂ ਨਾਲ ਸਾਂਝੇ ਕੀਤੇ ਕਿ ਕਿਵੇਂ ਇਹਨਾਂ ਨੌਜਵਾਨਾਂ ਨੂੰ ਨਸ਼ਿਆਂ ਰੂਪੀ ਕੋਹੜ ਤੋਂ ਦੂਰ ਰੱਖਿਆ ਜਾ ਸਕੇ।ਸਕੂਲ ਦੇ ਮੈਂਬਰ ਇੰਚਾਰਜ਼ ਹਰਜੀਤ ਸਿੰਘ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਨਵਜੋਤ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਭਾਟੀਆ ਨੇ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੀ ਇਹੀ ਹੈ ਕਿ ਕਿਵੇਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ।ਬੱਚਿਆਂ ਨੂੰ ਇਹਨਾਂ ਭੈੜੀਆਂ ਕੁਰੀਤੀਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਸੈਮੀਨਾਰ ਲਗਾਉਣੇ ਬਹੁਤ ਹੀ ਜ਼ਰੂਰੀ ਹਨ।ਸਕੂਲ ਪ੍ਰਿੰਸੀਪਲ ਵੱਲੋਂ ਆਏ ਹੋਏ ਮੁੱਖ ਮਹਿਮਾਨ ਜੀ ਦਾ ਧੰਨਵਾਦ ਕੀਤਾ ਗਿਆ।
Punjab Post Daily Online Newspaper & Print Media