ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ‘ਮੇਰਾ ਪਿੰਡ ਮੇਰੀ ਸ਼ਾਨ’ ਮੁਹਿੰਮ ਤਹਿਤ ਇਕ ਮੋਬਾਈਲ ਐਪਲੀਕੇਸ਼ਨ ‘ਸਵੱਛ ਸਰਵੇਖਣ ਗ੍ਰਾਮੀਣ -2018 ਪੰਜਾਬ ਵਿੱਚ ਲਾਂਚ ਕੀਤਾ ਗਿਆ ਹੈ। ਜਿਥੇ ਕੋਈ ਵੀ ਪਿੰਡਾਂ ਦੀ ਸਵੱਛਤਾ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਪਲੋਡ ਕਰ ਸਕਦਾ ਹੈ, ਇਸ ਨਾਲ ਸਾਡਾ ਇਹ ਉਪਰਾਲਾ ਰਹੇਗਾ ਕਿ ਅਸੀਂ ਉਪਰੋਕਤ ਐਪ ਨੂੰ ਡਾਊਨਲੋਡ ਕਰ ਕੇ ਇਸ `ਤੇ ਵੋਟਿੰਗ ਕਰੀਏ ਅਤੇ ਜਿਲ੍ਹਾ ਪਠਾਨਕੋਟ ਨੂੰ ਪਹਿਲੇ ਨੰਬਰ ਤੇ ਲੈ ਕੇ ਆਈਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅਧਿਕਾਰੀਆਂ ਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੋਰਾਨ ਕੀਤਾ।ਇਸ ਸਮੇਂ ਅਨੁਜ ਕੁਮਾਰ ਐਕਸੀਅਨ ਵਾਟਰ ਸਪਲਾਈ, ਹਰੀਸ ਮੋਹਣ ਪਿ੍ਰੰਸੀਪਲ ਆਈ.ਟੀ.ਆਈ. ਲੜਕੇ, ਪਿ੍ਰੰਸੀਪਲ ਨਿਰਮਲਾ ਪਾਂਧੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਫਸ਼ਰ (ਸੈਕੰਡਰੀ), ਕੁਲਵੰਤ ਸਿੰਘ ਜਿਲ੍ਹਾ ਸਿੱਖਿਆ ਅਫਸ਼ਰ (ਐਲੀਮੈਂਟਰੀ), ਮਨਿੰਦਰ ਕੌਰ, ਡਾ. ਮਨੂੰ ਸਰਮਾ, ਸਵਤੰਤਰ ਕੁਮਾਰ, ਪਰਵੀਨ ਕੁਮਾਰ ਜਗੋਤਰਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡਾਂ ਨੂੰ ਇਸ ਮੁਹਿੰਮ ਦੌਰਾਨ ਸਾਫ਼ ਸੁਥਰਾ ਬਣਾ ਕੇ ਅਤੇ ਆਪਣੀਆਂ ਗਤੀਵਿਧੀਆਂ ਸਵੱਛ ਪੰਜਾਬ ਮੋਬਾਈਲ ਐਪ `ਤੇ ਅਪਲੋਡ ਕਰਨ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਪਿੰਡ, ਸਕੂਲ, ਹਸਪਤਾਲ, ਕਲੱਬ ਨੂੰ ਜ਼ਿਲ੍ਹਾ ਪੱਧਰ `ਤੇ ਨਗਦ ਇਨਾਮ ਦਿੱਤ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਵਲੋਂ 31 ਅਗਸਤ ਤੱਕ ਸਵੱਛ ਸਰਵੇਖਣ ਗ੍ਰਾਮੀਣ 2018 ਕਰਵਾਇਆ ਜਾ ਰਿਹਾ ਹੈ।ਇਸ ਲਈ ਆਪਣੇ ਜ਼ਿਲ੍ਹੇ ਨੂੰ ਵੋਟ ਕਰਨ ਲਈ (ਸਵੱਛ ਸਰਵੇਖਣ ਗ੍ਰਾਮੀਣ 2018) ਮੋਬਾਈਲ ਐਪ ਆਪਣੇ ਮੋਬਾਈਲ `ਤੇ ਡਾਊਨਲੋਡ ਕਰਕੇ ਆਪਣੇ ਜ਼ਿਲ੍ਹਾ ਪਠਾਨਕੋਟ ਲਈ ਵੋਟ ਕਰੋ ਤਾਂ ਜੋ ਆਪਣੇ ਜ਼ਿਲ੍ਹੇ ਨੂੰ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਦਾ ਵੀ ਇਹੀ ਉਦੇਸ਼ ਹੈ ਕਿਉਂਕਿ ਸਾਫ ਸਫਾਈ ਦਾ ਤੰਦਰੁਸਤੀ ਨਾਲ ਸਿੱਧਾ ਸਬੰਧ ਹੈ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media