Monday, June 22, 2026

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲਗਾਇਆ ਜਾਗਰੂਕਤਾ ਕੈਂਪ

PPN2208201812ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਨਰੋਟ ਜੈਮਲ ਸਿੰਘ ਵਿਖੇ ਜਨਕ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਤੌਰ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।
     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਲੋਕਾਂ ਨੂੰ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਆਈ.ਟੀ.ਆਈ ਵਿਖੇ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 200 ਦੇ ਲਗਭਗ ਨੌਜਵਾਨਾਂ ਨੇ ਹਿੱਸਾ ਲਿਆ।ਡੀ.ਪੀ.ਐਮ.ਯੂ ਸਟਾਫ ਨੇ ਆਈ.ਟੀ.ਆਈ ਵਿਖੇ ਸ਼ੁਰੂ ਹੋਏ ਕੋਰਸਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਈ.ਟੀ.ਆਈ ਵਿਖੇ ਲਾਈਫ ਇੰਸੋਰੇਸ ਏਜੰਟ, ਹਾਊਸਕੀਪਰ-ਕਮ-ਕੁੱਕ, ਰੂਮ ਅਟੈਂਡੈਂਟ, ਫੂਡ ਅਤੇ ਬੈਵਰੇਜ਼ ਕੋਰਸਾਂ ਵਿੱਚ ਦਾਖਲਾ ਸ਼ੁਰੂ ਹੋ ਚੁੱੱਕਆ ਹੈ।ਕੋਰਸ ਪੂਰਾ ਹੋਣ ‘ਤੇ ਭਾਰਤ ਸਰਕਾਰ ਵਲੋਂ ਸਕਿੱਲ ਟ੍ਰੇਨਿੰਗ ਦਾ ਸਰਟੀਫਿਕੇਟ ਦਿੱਤਾਾ ਜਾਵੇਗਾ ਅਤੇ ਰੋਜਗਾਰ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਨ ਨੌਜਵਾਨ ਆਈ.ਟੀ.ਆਈ ਲੜਕੇ (ਪਠਾਨਕੋਟ) ਵਿਖੇ ਆ ਕੇ ਦਾਖਲਾ ਲੈ ਸਕਦੇ ਹਨ।ਕੈਂਪ ਵਿੱਚ ਕਮਲ ਕਾਂਤ, ਰਾਜੀਵ ਕਟਾਰੀਆ, ਆਂਚਲ, ਪ੍ਰਦੀਪ ਆਦਿ ਹਾਜਰ ਸਨ।

 

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply