Sunday, July 19, 2026

ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ `ਚ ਏ.ਸੀ ਤੇ ਪੱਖੇ ਨਿਰੰਤਰ ਨਾ ਚਲਾਏ ਜਾਣ -ਲੌਂਗੋਵਾਲ

Longowalਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁ. ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਆਪਣੀ ਜ਼ਿੰਮੇਵਾਰੀ ਸੁਚੇਤ ਹੋ ਕੇ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਵੱਲੋਂ ਬਾਰ-ਬਾਰ ਗੁਰੂ ਘਰਾਂ ਦੇ ਬਿਜਲੀ ਉਪਕਰਣ ਅਤੇ ਵਾਇਰਿੰਗ ਆਦਿ ਦੇ ਨਰੀਖਣ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰ ਦੁਖਦ ਪਹਿਲੂ ਇਹ ਹੈ ਕਿ ਇਸ ਦੇ ਬਾਵਜੂਦ ਵੀ ਸਾਰਟ-ਸਰਕਟ ਦੀ ਵਜ੍ਹਾ ਨਾਲ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
 ਲੌਂਗੋਵਾਲ ਨੇ ਇਕ ਵਾਰ ਫਿਰ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਨਗਰਾਂ ਦੇ ਗੁਰੂ-ਘਰਾਂ ਦੀ ਸੁਚੇਤ ਰੂਪ ਵਿਚ ਨਿਗਰਾਨੀ ਲਈ ਅੱਗੇ ਆਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਓਨਾ ਚਿਰ ਹੀ ਬਿਜਲੀ ਉਪਕਰਣ ਚਾਲੂ ਰੱਖੇ ਜਾਣ, ਜਿਨ੍ਹਾਂ ਚਿਰ ਕੋਈ ਨਿਗਰਾਨ ਗੁਰਦੁਆਰਾ ਸਾਹਿਬ ਅੰਦਰ ਹਾਜ਼ਰ ਰਹੇ।ਉਨ੍ਹਾਂ ਖ਼ਾਸਕਰ ਕਰਕੇ ਏ.ਸੀ ਅਤੇ ਪੱਖੇ ਨਿਰੰਤਰ ਨਾ ਚਲਾਏ ਜਾਣ ਦਾ ਸੁਝਾਅ ਦਿੱਤਾ।
 

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply