Tuesday, October 6, 2026

ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਲਗਾਏ ਤਰੱਕੀ ਦੇ ਸਟਾਰ

PPN2208201816 ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ 16, 24, 30 ਸਕੀਮ ਤਹਿਤ ਜਾਰੀ ਕੀਤੇ ਗਏ ਤਰੱਕੀਆਂ ਦੇ ਨੋਟੀਫਿਕੇਸ਼ਨ ਤਹਿਤ ਮਾਨਯੋਗ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋ 16 ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਕਰਮਚਾਰੀ ਨੂੰ ਮੁੱਖ ਸਿਪਾਹੀ, 24 ਸਾਲ ਵਾਲੇ ਨੂੰ ਏ.ਐਸ.ਆਈ ਅਤੇ 30 ਸਾਲ ਵਾਲੇ ਨੂੰ ਐਸ.ਆਈ ਬਣਾਇਆ ਗਿਆ ਹੈੈ।
ਸਥਾਨਕ ਪੁਲਿਸ ਲਾਈਨ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਜਨਰਲ ਪਰੇਡ ਦੌਰਾਨ ਐਸ.ਆਈ ਤੋਂ ਇੰਸਪੈਕਟਰ ਬਣੇ ਚਾਰ, ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ 53 ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦੇ ਸਟਾਰ ਲਗਾਏ ਗਏ।ਉਨਾਂ ਨੇ ਕਰਮਚਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਡਿਊਟੀ ਹੋਰ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਕਰਾਈਮ ਨੂੰ ਨੱਥ ਪੈ ਸਕੇ।PPN2208201817
ਡੀ.ਸੀ.ਪੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ, ਏ.ਡੀ.ਸੀ.ਪੀ ਸਥਾਨਕ ਗੌਰਵ ਤੂਰਾ ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਹਰਜੀਤ ਸਿੰਘ ਧਾਰੀਵਾਲ ਪੀ.ਪੀ.ਐਸ ਆਦਿ ਵੀ ਇਸ ਸਮੇਂ ਮੌਜੂਦ ਸਨ।
 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply