ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੀ ਵਧਾਈ ਦੇਣ ਲਈ ਹਾਲ ਗੇਟ ਸਥਿਤ ਜਾਮਾ ਮਸਜਿਦ ਵਿਚ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਕਿਹਾ ਕਿ ਪੰਜਾਬੀ ਸਾਰੇ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਜਾਣੇ ਜਾਂਦੇ ਹਨ ਅਤੇ ਇਹੋ ਗੱਲ ਸਾਡੀ ਅਨੇਕਤਾ ਵਿਚ ਏਕਤਾ ਨੂੰ ਮਜ਼ਬੂਤ ਕਰਦੀ ਹੈ। ਉਨਾਂ ਮੁਸਲਿਮ ਭਾਈਚਾਰੇ ਨੁੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਈਦ-ਉਲ-ਜ਼ੂਹਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਨਾਂ ਦੇ ਯਤਨਾਂ ਨਾਲ ਹੀ ਅੱਜ ਬਕਰੀਦ ਦੇ ਮੌਕੇ ’ਤੇ ਸਰਕਾਰੀ ਛੁੱਟੀ ਸੰਭਵ ਹੋਈ ਹੈ।ਮੰਤਰੀ ਸੋਨੀ ਨੇ ਲੋਕਾਂ ਨੂੰ ਸਾਰੇ ਪਵਿੱਤਰ ਤਿਉਹਾਰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੱਤਾ।ਇਸ ਮੌਕੇ ਕੌਂਸਲਰ ਵਿਕਾਸ ਸੋਨੀ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …