ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਵਾਈਲਡ ਵਿਸਡਮ ਕਵਿੱਜ਼ 2018` ਦਾ ਆਯੋਜਨ ਹਾਲ ਹੀ ਵਿੱਚ ਡਬਲਿਊ.ਐਫ ਵਲੋਂ
ਲਿਟਲ ਮਿਲੇਨੀਅਮ ਸਕੂਲ ਵਿੱਚ ਕੀਤਾ ਗਿਆ।ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਇਸ ਕਵਿੱਜ਼ ਵਿੱਚ ਭਾਗ ਲਿਆ।ਇਹ ਖੇਤਰੀ ਪੱਧਰ ਦੀ ਕਵਿੱਜ਼ ਦੋ ਭਾਗਾਂ ਵਿੱਚ ਅਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋਵਾਂ ਭਾਗਾਂ ਵਿੱਚ ਕੀਤੇ ਗਏ ਪ੍ਰਦਰਸ਼ਨ ਦੇ ਅਧਾਰ `ਤੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਵਲੋ ਸੱਤਵੀ ਜਮਾਤ ਦੇ ਅਨਹਦ ਸਿੰਘ ਅਤੇ ਛੇਵੀ ਜਮਾਤ ਦੇ ਹਰਸ਼ਿਤ ਕਪੂਰ ਨੇ ਭਾਗ ਲਿਆ।ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਡਬਲਿਊ ਟਰਾਫੀ਼, ਪੁਸਤਕਾਂ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ.ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਯਤਨਾਂ ਲਈ ਅਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ `ਤੇ ਖੁਸ਼ੀ ਜ਼ਾਹਿਰ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media