ਭੀਖੀ, 22 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਲਾਲ ਚੰਦ ਠੁਕਰਾਲ ਦੇ ਨਿਰਦੇਸ਼ਾਂ ਹੇਠ ਮਿਲਾਵਟੀ ਖਾਧ ਪਦਾਰਥਾਂ
ਖਿਲਾਫ਼ ਵਿੱਢੀ ਗਈ ਮੁਹਿੰਮ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ (ਫੂਡ) ਅੰਮ੍ਰਿਤਪਾਲ ਸਿੰਘ ਦੀ ਅਗਵਾਈ `ਚ ਪ੍ਰਸੋਤੀ ਸਵੀਟਸ ਤੋਂ 1.5 ਕੁਇੰਟਲ ਗੈਰ ਮਿਆਰੀ ਪਤੀਸਾ ਜ਼ਬਤ ਕੀਤਾ ਗਿਆ ਜੋ ਕਿ ਬਹੁਤ ਹੀ ਘੱਟ ਕੀਮਤ `ਤੇ ਸਪਲਾਈ ਕੀਤਾ ਜਾਂਦਾ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਪਤੀਸੇ ਦਾ ਸੈਂਪਲ ਲੈਣ ਉਪਰੰਤ ਜਾਂਚ ਲਈ ਫੂਡ ਲੈਬਾਰਟੀ ਵਿਚ ਭੇਜਿਆ ਗਿਆ ਹੈ।ਰਿਪੋਰਟ ਪ੍ਰਾਪਤ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਾਹਨ ਸਿੰਘ ਪੰਨੂ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀਆਂ ਹੋਰ ਵੱਖ-ਵੱਖ ਦੁਕਾਨਾਂ ਤੋਂ ਵੀ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
ਸਹਾਇਕ ਕਮਿਸ਼ਨਰ (ਫੂਡ) ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media