Saturday, April 18, 2026

ਵਿਰਾਸਤੀ ਪਿੰਡ ਵਾਲਿਆਂ ਨੇ ਮਨਾਇਆ ਹਰਵਿੰਦਰ ਸਿੰਘ ਖਾਲਸਾ ਦਾ ਜਨਮ ਦਿਨ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਵਿਰਾਸਤੀ ਪਿੰਡ ਜੈਪਾਲਗੜ੍ਹ PPN2208201827ਵਿਖੇ ਫਾਊਂਡੇਸ਼ਨ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦਾ 61ਵਾਂ ਜਨਮ ਦਿਨ ਮਨਾਇਆ ਗਿਆ।ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ `ਤੇ ਖਾਲਸਾ ਵੱਲੋਂ ਪੰਜਾਬ, ਪੰਜਾਬੀਅਤ, ਇਤਿਹਾਸ ਤੇ ਪੰਜਾਬੀ ਵਿਰਸੇ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਣਥੱਕ ਸੇਵਾ ਬਦਲੇ ਸਾਂਝੇ ਤੌਰ ਤੇ ਉਹਨਾਂ ਦਾ ਜਨਮ ਦਿਨ ਮਨਾ ਕੇ ਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੇ ਨਾਲ ਉਹਨਾਂ ਦੀ ਧਰਮ ਪਤਨੀ ਪ੍ਰਭਜੋਤ ਕੌਰ ਅਤੇ ਬੇਟੇ ਜਗਤੇਸ਼ਵੀਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ।
ਵਿਰਾਸਤ ਮੇਲਾ ਕਮੇਟੀ ਚੇਅਰਮੈਨ ਚਮਕੌਰ ਸਿੰਘ ਮਾਨ ਅਤੇ ਪ੍ਰੈਸ ਸਕੱਤਰ ਗੁਰਅਵਤਾਰ ਸਿੰਘ ਗੋਗੀ ਨੇ ਖਾਲਸਾ ਦੇ ਸਮੁੱਚੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾ ਦਾ ਜੀਵਨ ਬਹੁਤ ਹੀ ਸੰਘਰਸ਼ਮਈ ਰਿਹਾ। ਉਹਨਾਂ ਪਿਛਲੇ 6 ਦਹਾਕਿਆਂ ਤੋਂ ਵਿਦਿਆਰਥੀ ਜੀਵਨ ਤੋਂ ਲੈ ਕੇ ਹੁਣ ਤੱਕ ਧਾਰਮਿਕ, ਸੱਭਿਆਚਾਰਕ ਅਤੇ ਰਾਜਨੀਤਿਕ ਖੇਤਰ ਵਿੱਚ ਵਿਲੱਖਣ ਪੈੜਾਂ ਪਾਈਆਂ ਹਨ। ਉਹਨਾਂ ਵੱਲੋਂ ਕੀਤੀ ਸੇਵਾ ਬਦਲੇ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਲੁਧਿਆਣਾ ਵੱਲੋਂ ਵੀ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਚੁੱਕਾ ਹੈ।ਮੇਲਾ ਕਮੇਟੀ ਕਨਵੀਨਰ ਇੰਦਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਗਰੇਵਾਲ, ਸਲਾਹਕਾਰ ਡੀ.ਸੀ ਸ਼ਰਮਾ ਅਤੇ ਬਲਦੇਵ ਸਿੰਘ ਚਹਿਲ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਰਾਸਤੀ ਪਿੰਡ ਜੈਪਾਲ ਗੜ੍ਹ ਦੇ ਸਮੂਹ ਮੈਂਬਰ ਹਾਜਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply