Thursday, April 16, 2026

ਮਾਤਾ ਸਾਹਿਬ ਕੌਰ ਕਾਲਜ਼ੀਏਟ ਸਕੂਲ ਦੀ ਗੱਤਕੇ ’ਚ ਝੰਡੀ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪਿੰਡ ਜੱਜਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਕੂਲੀ PPN2208201828ਗਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ। ਅੰਡਰ-19 ਵਰਗ ਵਿੱਚ ਬੇਹਤਰੀਨ ਕਾਰਗੁਜ਼ਾਰੀ ਵਿਖਾਉਂਦਿਆਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਟੀਮ ਦੀਆਂ ਮੈਂਬਰ ਕੋਮਲਪ੍ਰੀਤ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਸਿਮਰਨਜੀਤ ਕੌਰ, ਰਤਨਜੋਤ ਕੌਰ, ਮਨਮੀਤ ਕੌਰ ਨੇ ਗਤਕੇ ਦੇ ਜੌਹਰ ਦਿਖਾਏ ਅਤੇ ਦਰਸ਼ਕਾਂ ਦੀ ਵਾਹ ਵਾਹ ਖੱਟੀ। ਕਾਲਜ ਪ੍ਰਿ੍ਰੰਸੀਪਲ ਡਾ. ਕੰਵਲਜੀਤ ਕੌਰ ਨੇ ਖਿਡਾਰਣਾਂ ਨੂੰ ਮੁਬਾਰਕਬਾਦ ਅਤੇ ਹੱਲਾ ਸ਼ੇਰੀ ਦਿੰਦਿਆਂ ਕਿਹਾ ਕਿ ਲੜਕੀਆਂ ਲਈ ਗਤਕੇ ਵਰਗੀਆਂ ਮਾਰਸ਼ਲ ਆਰਟ ਗੇਮਾਂ ਦੀ ਮਹੱਤਤਾ ਦਿਨੋਂ ਦਿਨ ਵਧ ਰਹੀ ਹੈ।ਇਸ ਮੌਕੇ ਪ੍ਰੋਫੈਸਰ ਸੁਸ਼ਮਾ ਰਾਣੀ, ਗਤਕਾ ਕੋਚ ਸੁਰਜੀਤ ਸਿੰਘ ਅਤੇ ਕਰਮਜੀਤ ਸਿੰਘ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਹ ਟੀਮ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਲਈ ਚੁਣੀ ਗਈ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply