ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿਹਾ ਕਿ ਗੁਰੂ ਪੰਥ ਵੱਲੋਂ
ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ (ਬਾਨੀ ਜਵੱਦੀ ਟਕਸਾਲ) ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਸ਼ੁੱਧ ਤੇ ਮਿਸ਼ਰਤ ਰਾਗਾਂ ਦਾ ਕੀਰਤਨ ਕਰਵਾਇਆ ਅਤੇ ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ `ਤੇ ਪ੍ਰਚਾਰ ਕੀਤਾ, ਇਹਨਾਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਨੂੰ `ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ” ਦੀ ਉਪਾਧੀ ਨਾਲ ਅਤੇ ਵਿਸ਼ਵ ਪ੍ਰਸਿੱਧ ਲੇਖਕ ਸਰੂਪ ਸਿੰਘ ਅਲੱਗ ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ / ਪ੍ਰਸਾਰ ਲਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਲਿੱਖਤਾਂ ਨੂੰ ਭੇਟਾ ਰਹਿਤ ਸੰਗਤਾਂ ਵਿਚ ਵੰਡਣਾ ਕੀਤਾ।ਇੰਨਾਂ ਵੱਡਮੁੱਲੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਨੂੰ `ਪ੍ਰਿੰਸੀਪਲ ਗੰਗਾ ਸਿੰਘ ਸ਼੍ਰੋਮਣੀ ਐਵਾਰਡ` ਦੀ ਉਪਾਧੀ ਨਾਲ ਮਿਤੀ 08 ਭਾਦੋਂ ਸੰਮਤ ਨਾਨਕਸ਼ਾਹੀ 550 ਮੁਤਾਬਿਕ 24-08-2018 ਦਿਨ ਸ਼ੁੱਕਰਵਾਰ ਨੂੰ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਨਮਾਨਿਤ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media