Monday, December 23, 2024

ਸ਼ਹਿਰ `ਚ ਆਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ – ਗੈਵੀ ਮਾਨ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਦਿਨੋਂ-ਦਿਨ ਵੱਧਦੀ ਹੀ ਜਾ ਗਿਣਤੀ ਚਿੰਤਾ ਦਾ ਵਿਸ਼ਾ PPN2308201803ਹੈ।ਸੜਕਾਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਆਵਾਰਾ ਪਸ਼ੂਆਂ ਨੇ ਆਉਣ-ਜਾਣ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕੀਤਾ ਹੋਇਆ ਹੈ।ਹਰ ਰੋਜ ਇਹ ਪਸ਼ੂ ਆਉਣ -ਜਾਣ ਵਾਲੇ ਸਾਧਨਾਂ ਨਾਲ ਟਕਰਾ ਰਹੇ ਹਨ।ਜਿਸ ਕਰਕੇ ਬਹੁਤ ਹੀ ਜ਼ਿਆਦਾ ਭਿਆਨਕ ਐਕਸੀਡੈਂਟ ਹੋ ਰਹੇ ਹਨ ਅਤੇ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ ਤੇ ਜਾ ਚੁੱਕੀਆਂ ਹਨ।ਇਹ ਆਵਾਰਾ ਪਸ਼ੂ ਸ਼ਰੇਆਮ ਸੜਕਾਂ ਅਤੇ ਤੰਗ ਬਾਜ਼ਾਰਾਂ ਵਿੱਚ ਮੌਤ ਬਣਕੇ ਘੁੰਮ ਰਹੇ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਜ਼ਾਦ ਵੈਲਫ਼ੇਅਰ ਸੁਸਾਇਟੀ ਦੇ ਸਕੱਤਰ ਬਲਵੰਤ ਸਿੰਘ ਗੈਵੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹਨਾਂ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਜਲਦ ਕੋਈ ਨਾ ਕੋਈ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਹਰ ਰੋਜ ਦੇ ਭਿਆਨਕ ਹਾਦਸਿਆਂ ਨੂੰ ਠੱਲ ਪੈ ਸਕੇ। ਉਨਾਂ ਕਿਹਾ ਕਿ ਮੁਹੱਲਿਆਂ ਵਿਚ ਬੱਚੇ ਖੇਡਣ ਲਈ ਤਰਸ ਰਹੇ ਹਨ।ਸਰਕਾਰ ਵਲੋਂ ਜਨਤਾ ਕੋਲੋਂ ਗਊ ਟੈਕਸ ਵੀ ਵਸੂਲਿਆ ਜਾ ਰਿਹਾ ਹੈ, ਪਰ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਸਰਕਾਰ ਕੋਈ ਖ਼ਾਸ ਕਦਮ ਵੀ ਨਹੀਂ ਚੁੱਕ ਰਹੀ।ਸੁਸਾਇਟੀ ਦੇ ਸਰਪ੍ਰਸਤ ਅਮਨਦੀਪ ਸਿੰਘ ਬਰਾੜ, ਪ੍ਰਧਾਨ ਸ੍ਰੀਮਤੀ ਰਵਿੰਦਰਜੀਤ ਕੌਰ, ਮੀਤ ਪ੍ਰਧਾਨ  ਡਾ. ਗੁਰਸਾਹਿਬ ਸਿੰਘ ਵਿਰਕ, ਸਕੱਤਰ ਬਲਵੰਤ ਸਿੰਘ ਗੈਵੀ ਮਾਨ, ਸਲਾਹਕਾਰ ਡਾ. ਵਕੀਲ ਸਿੰਘ, ਪੀ.ਆਰ.ਓ ਗੁਰਸੇਵਕ ਸਿੰਘ ਦਿਉਣ, ਦੀਪਇੰਦਰਪਾਲ ਸਿੰਘ ਧਾਲੀਵਾਲ, ਰਾਜਵੀਰ ਸਿੰਘ ਬੱਬਰ, ਅਮਨਪ੍ਰੀਤ ਕੌਰ ਬਹਿਮਣ ਦੀਵਾਨਾ ਆਦਿ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਸਰਕਾਰ ਗਰੀਬ ਜਨਤਾ ਦੀ ਹੱਕ ਦੀ ਕਮਾਈ ‘ਚੋਂ ਗਊ-ਟੈਕਸ ਲੈਣਾ ਬਿਲਕੁੱਲ ਬੰਦ ਕਰੇ ਜਾਂ ਫਿਰ ਸੜਕਾਂ ‘ਤੇ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦਾ ਜਲਦ ਕੋਈ ਨਾ ਕੋਈ ਹੱਲ ਜ਼ਰੂਰ ਕੱਢੇ ਤਾਂ ਜੋ ਲੋਕ ਸੁੱਖ ਦਾ ਸਾਹ ਲੈ ਸਕਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply